13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਨੇ ਕੁਇੰਜ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 21-09-2025
ਤਲਵਾੜਾ, 20 ਸਤੰਬਰ (ਰਾਜੀਵ ਓਸ਼ੋ)- ਪਿਛਲੇ ਹਫ਼ਤੇ ਸਰਕਾਰੀ ਸਕੂਲਾਂ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਰੈੱਡ ਰਿਬਨ ਕੁਇਜ਼ ਕੰਪੀਟੀਸ਼ਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਜੋ ਕਿ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਏ, ਜਿਸ 'ਚ ਕਮਾਹੀ ਦੇਵੀ ਸਕੂਲ ਦੀਆਂ ਗਿਆਰ੍ਹਵੀਂ ਜਮਾਤ ਦੀਆਂ ਸਾਇੰਸ ਦੀਆਂ ਦੋ ਵਿਦਿਆਰਥਣਾਂ ਪ੍ਰਾਚੀ ਭਾਟੀਆ ਤੇ ਰੀਤੀਕਾ ਨੇ ਭਾਗ ਲਿਆ | ਕੁਇਜ਼ ਮੁਕਾਬਲੇ ਲਈ ਵਿਸ਼ਾ ਏਡਜ਼, ਕਿਸ਼ੋਰ ਸਿੱਖਿਆ ਤੇ ਬਾਲਗ ਸਿੱਖਿਆ ਨੂੰ ਚੁਣਿਆ ਗਿਆ | ਇਸ ਸਖ਼ਤ ਮੁਕਾਬਲੇ 'ਚ ਕਮਾਹੀ ਦੇਵੀ ਸਕੂਲ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲਲਿਤਾ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਅਤੇ ਤਿੰਨ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਭੇਟ ਕੀਤੀ | ਸਕੂਲ ਦੇ ਬਾਓਲੋਜੀ ਲੈਕਚਰਾਰ ਬਲਜਿੰਦਰ ਸਿੰਘ ਤੇ ਕੈਮਿਸਟਰੀ ਲੈਕਚਰਾਰ ਸੂਰਜ ਪ੍ਰਕਾਸ਼ ਨੇ ਗਾਈਡ ਅਧਿਆਪਕ ਦੀ ਭੂਮਿਕਾ ਨਿਭਾਈ | ਵਿਦਿਆਰਥੀਆਂ ਤੇ ਗਾਈਡ ਅਧਿਆਪਕ ਨੂੰ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਰਾਜੇਸ਼ ਸਿੰਘ ਨੇ ਸਨਮਾਨਿਤ ਕੀਤਾ ਤੇ ਬਾਕੀ ਬੱਚਿਆਂ ਨੂੰ ਵੀ ਇਨ੍ਹਾਂ ਬੱਚਿਆਂ ਵਾਂਗ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਜੇ ਕੁਮਾਰ ਸ਼ਰਮਾ, ਸੰਦੀਪ ਸਿੰਘ, ਜਗਜੀਤ ਸਿੰਘ, ਸਤਵਿੰਦਰ ਸਿੰਘ ਰਾਣਾ, ਅਜੇ ਕੁਮਾਰ ਸ਼ਰਮਾ, ਸੋਹਣ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਵਲੋਂ ਕੌਮੀ ਜੂਡੋ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪ੍ਰੀਤਾਂਸ਼ਤ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਘੋਗਰਾ ਨੇ ਸਪਰੇਅ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।