13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੜ੍ਹ ਪ੍ਰਭਾਵਿਤ ਪਿੰਡ ਮਹਿਤਾਬਪੁਰ ਵਿਚ ਕੈਂਪ ਦੌਰਾਨ ਪਸ਼ੂਆਂ ਦੀ ਕੀਤੀ ਜਾਂਚ

ਅਜੀਤ ਡੈਸਕ 21-09-2025
ਭੰਗਾਲਾ, 20 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਨੂੰ ਬਿਮਾਰੀਆਂ ਤੇ ਸੰਕ੍ਰਮਣ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮਾਂ ਚਲਾ ਰਹੀ ਹੈ | ਇਨ੍ਹਾਂ ਮੁਹਿੰਮਾਂ ਦੇ ਹਿੱਸੇ ਵਜੋਂ ਡਾਕਟਰਾਂ ਦੀਆਂ ਟੀਮਾਂ ਪਸ਼ੂ ਮਾਲਕਾਂ ਦੇ ਘਰਾਂ ਦਾ ਦੌਰਾ ਕਰ ਰਹੀਆਂ ਹਨ ਤੇ ਮੁਫ਼ਤ ਟੀਕੇ ਲਗਾ ਰਹੀਆਂ ਹਨ | ਇਸ ਮੌਕੇ ਗੱਲਬਾਤ ਕਰਦਿਆਂ ਲਖਵੀਰ ਸਿੰਘ ਵੀ. ਆਈ., ਹਰਪਾਲ ਸਿੰਘ ਪੇਂਡੂ ਵੈਟਰਨਰੀ ਵੈਟਰਨਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਮਹਿਤਾਬਪੁਰ ਵਿਚ ਇਕ ਕੈਂਪ ਦੌਰਾਨ ਗਲਘੋਟੂ ਦੀ ਬਿਮਾਰੀ ਨੂੰ ਰੋਕਣ ਲਈ ਪਸ਼ੂਆਂ ਦੀ ਜਾਂਚ ਕੀਤੀ ਤੇ ਬੂਸਟਰ ਖ਼ੁਰਾਕ ਦਿੱਤੀ | ਇਸ ਮੌਕੇ ਡਾ. ਕਿ੍ਸ਼ਨ ਕੁਮਾਰ ਨੇ ਕਿਹਾ ਕਿ ਜਦੋਂ ਕਿ ਪੰਜਾਬ ਦੇ ਕਈ ਖੇਤਰਾਂ 'ਚ ਹੜ੍ਹ ਦਾ ਪਾਣੀ ਘੱਟ ਗਿਆ ਹੈ ਪਰ ਪੰਜਾਬ ਸਰਕਾਰ ਰਾਹਤ ਕਾਰਜਾਂ 'ਚ ਢਿੱਲ ਨਹੀਂ ਪਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪਸ਼ੂ ਮਾਲਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਇਕ ਮਿਸ਼ਨ ਸ਼ੁਰੂ ਕੀਤਾ ਹੈ | ਕੰਟਰੋਲ ਰੂਮ ਸਰਗਰਮ ਹਨ ਤੇ ਕਿਸਾਨ ਮੋਬਾਈਲ ਫੋਨਾਂ ਰਾਹੀਂ ਸਰਕਾਰੀ ਡਾਕਟਰਾਂ ਤੋਂ ਸਿੱਧੀ ਸਲਾਹ ਲੈ ਸਕਦੇ ਹਨ | ਇਸ ਮੌਕੇ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ, ਬਲਵਿੰਦਰ ਕੁਮਾਰ, ਹਰਜੀਤ ਸਿੰਘ, ਪਵਨ ਕੁਮਾਰ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਐਮ. ਓ. ਡਾ. ਨਿਰਮਲ ਸਿੰਘ ਦਾ ਅਹੁਦਾ ਸੰਭਾਲਣ 'ਤੇ ਸਵਾਗਤ ਅਗਲੀ ਖ਼ਬਰ ਮਾਰਕੀਟ ਕਮੇਟੀ ਦਸੂਹਾ ਵਿਖੇ ਮਨਜੋਤ ਸਿੰਘ ਤਲਵੰਡੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।