22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੇਲਾ ਛਪਾਰ ਕਾਨਫ਼ਰੰਸ ਦੌਰਾਨ ਅਕਾਲੀਆਂ ਦਾ ਵਿਸ਼ਾਲ ਇਕੱਠ ਵਿਰੋਧੀਆਂ ਦੀ ਨੀਂਦ ਹਰਾਮ ਕਰੇਗਾ

ਅਜੀਤ ਡੈਸਕ 30-08-2025

ਅਕਾਲੀ ਵਰਕਰਾਂ 'ਚ ਕਾਨਫ਼ਰੰਸ ਦੀ ਸਫ਼ਲਤਾ ਲਈ ਪੂਰਾ ਉਤਸ਼ਾਹ-ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਕਾਨਫ਼ਰੰਸ ਦੌਰਾਨ ਅਕਾਲੀਆਂ ਦਾ ਵਿਸ਼ਾਲ ਇਕੱਠ ਵਿਰੋਧੀਆਂ ਦੀ ਨੀਂਦ ਹਰਾਮ ਕਰੇਗਾ | ਛਪਾਰ ਮੇਲਾ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਜਿਸ ਦੇ ਸਬੰਧ ਵਿਚ ਅੱਜ ਦਾਣਾ ਮੰਡੀ ਰਾਏਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਦੀ ਲਾਮਬੰਦੀ ਕੀਤੀ ਗਈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਲਾ ਛਪਾਰ ਕਾਨਫ਼ਰੰਸ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਕਾਨਫ਼ਰੰਸ ਦੀ ਸਫ਼ਲਤਾ ਲਈ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ | ਉਨ੍ਹਾਂ ਆਖਿਆ ਕਿ 7 ਸਤੰਬਰ ਨੂੰ ਛਪਾਰ ਮੇਲੇ ਦੌਰਾਨ ਹੋਣ ਵਾਲੀ ਕਾਨਫ਼ਰੰਸ ਵਿਚ ਹਲਕਾ ਰਾਏਕੋਟ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਦਾ ਕਾਫ਼ਲਾ ਸ਼ਮੂਲੀਅਤ ਕਰੇਗਾ, ਜਿਸ ਨਾਲ ਜਿੱਥੇ ਸਿਆਸੀ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਜਾਵੇਗੀ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਕੱਦ ਹੋਰ ਉੱਚਾ ਹੋਵੇਗਾ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਾਨਫ਼ਰੰਸ ਦੌਰਾਨ ਹੁੰਮ-ਹੁਮਾ ਕੇ ਪੁੱਜਿਆ ਜਾਵੇ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸੀਨੀਅਰ ਲੀਡਰਾਂ ਦੇ ਵਿਚਾਰਾਂ ਨੂੰ ਸੁਣਿਆ ਜਾ ਸਕੇ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਪਿ੍ਤਪਾਲ ਸਿੰਘ ਬਾਘਾ ਭੈਣੀ ਦਰੇੜਾ, ਦਲਵੀਰ ਸਿੰਘ ਲਤਾਲਾ, ਯੂਥ ਆਗੂ ਗੁਰਜੀਤ ਜੰਡ, ਯੂਥ ਆਗੂ ਬਾਵਾ ਜੱਟਪੁਰਾ, ਠੇਕੇਦਾਰ ਕਾਲਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੋਲ੍ਹੀ 'ਆਪ' ਦੇ ਨੇਤਾ ਨੇ ਪੋਲ ਅਗਲੀ ਖ਼ਬਰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ 'ਚ ਹਠੂਰ ਪੁਲਿਸ ਨੇ ਚਾਰ ਵਿਅਕਤੀਆਂ 'ਤੇ ਪਰਚਾ ਕੀਤਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।