22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੋਟਮਾਨ ਵਿਖੇ ਸਾਈਕਲ ਵੰਡ ਸਮਾਰੋਹ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 30-08-2025
ਭੂੰਦੜੀ, 29 ਅਗਸਤ (ਕੁਲਦੀਪ ਸਿੰਘ ਮਾਨ)-ਯੁਵਕ ਸੇਵਾਵਾਂ ਕਲੱਬ ਰਜਿ: ਪਿੰਡ ਕੋਟਮਾਨ ਵਲੋਂ ਗੁਰਦੁਆਰਾ ਸਾਹਿਬ ਵਿਖੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸਾਈਕਲ ਵੰਡ ਸਮਾਰੋਹ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁਲਿਸ ਵਿਭਾਗ ਵਲੋਂ ਭੂੰਦੜੀ ਪੁਲਿਸ ਚੌਂਕੀ ਦੇ ਏ.ਐੱਸ.ਆਈ ਜਸਵੰਤ ਸਿੰਘ, ਪ੍ਰਾਇਮਰੀ ਹੈੱਲਥ ਸੈਂਟਰ ਭੂੰਦੜੀ ਤੋਂ ਸੀ.ਐੱਚ.ਓ ਸੁਖਜੀਤ ਕੌਰ, ਏ.ਐੱਨ.ਐੱਮ ਸ਼ਿੰਦਰਪਾਲ ਕੌਰ, ਹੈਲਥ ਵਰਕਰ ਰਣਜੀਤ ਸਿੰਘ ਕੋਟਮਾਨ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਪੜ੍ਹਦੀਆਂ ਵਿਦਿਆਰਥਣਾਂ ਲਈ ਸਾਈਕਲ ਵੰਡੇ ਗਏ | ਇਸ ਮੌਕੇ ਏ.ਐੱਸ.ਆਈ ਜਸਵੰਤ ਸਿੰਘ ਦੀ ਟੀਮ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਕਲੱਬ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਮੰਗ ਕੀਤੀ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਦਵਿੰਦਰ ਸਿੰਘ ਲੋਟੇ ਅਤੇ ਸਟੈਨੋ ਜਸਵਿੰਦਰ ਕੌਰ ਵਲੋਂ ਕਲੱਬ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਮਾਜ ਸੇਵੀ ਸਾਬਕਾ ਸਰਪੰਚ ਕੁਲਵੰਤ ਸਿੰਘ ਅਤੇ ਕਲੱਬ ਪ੍ਰਧਾਨ ਮਨਮਿੰਦਰ ਸਿੰਘ ਵਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਸ਼ਬਦ ਕਹੇ | ਇਸ ਮੌਕੇ ਖਜ਼ਾਨਚੀ ਨਵਦੀਪ ਸਿੰਘ, ਇੰਜੀ: ਅਮਨਦੀਪ ਸਿੰਘ ਸਕੱਤਰ, ਪ੍ਰਧਾਨ ਅੰਮਿ੍ਤਪਾਲ ਸਿੰਘ ਗੋਰਸੀਆਂ, ਜਸਵਿੰਦਰ ਸਿੰਘ, ਪੰਚ ਜਗੀਰ ਕੌਰ, ਸ਼ਰਨਜੀਤ ਕੌਰ, ਸਤਨਾਮ ਸਿੰਘ, ਚਮਕੌਰ ਸਿੰਘ, ਜਸਵੀਰ ਸਿੰਘ, ਸਾਗਰ ਸਿੰਘ, ਬਲਦੇਵ ਸਿੰਘ, ਅਮਨਦੀਪ ਢਿੱਲੋਂ, ਜਗਰਾਜ ਸਿੰਘ, ਲਵਪ੍ਰੀਤ ਸਿੰਘ, ਮਨਰਾਜ ਸਿੰਘ, ਕਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਸਨ |

ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ ਹੜ੍ਹ ਪੀੜਤਾਂ ਦੀ ਬਾਂਹ ਫੜੇ-ਪ੍ਰਧਾਨ ਬਿੰਦਰ ਮਨੀਲਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੋਲ੍ਹੀ 'ਆਪ' ਦੇ ਨੇਤਾ ਨੇ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।