22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ ਹੜ੍ਹ ਪੀੜਤਾਂ ਦੀ ਬਾਂਹ ਫੜੇ-ਪ੍ਰਧਾਨ ਬਿੰਦਰ ਮਨੀਲਾ

ਅਜੀਤ ਡੈਸਕ 30-08-2025

ਡੂੰਘੀ ਸ਼ਾਜਿਸ਼ ਅਧੀਨ ਡੋਬਿਆ ਜਾ ਰਿਹਾ ਹੈ ਪੰਜਾਬ ਦੇ ਲੋਕਾਂ ਨੂੰ -ਪ੍ਰਧਾਨ ਮਨੀਲਾ
ਜਗਰਾਉਂ, 29 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਹੜ੍ਹ ਨੇ ਭਿਆਨਕ ਤਬਾਹੀ ਮਚਾ ਰੱਖੀ ਹੈ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਹੋ ਰਿਹਾ ਹੈ, ਪਰ ਇਸਦੇ ਬਾਵਜੂਦ ਅੱਜ ਤੱਕ ਕੇਂਦਰ ਸਰਕਾਰ ਦਾ ਇਕ ਵੀ ਨੁਮਾਇੰਦਾ ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਸਾਰ ਲੈਣ ਨਹੀਂ ਆਇਆ, ਜਿਸਨੂੰ ਦੇਖ ਕੇ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਟਰੱਕ ਯੂਨੀਅਨ ਜਗਰਾਉਂ ਦੇ ਸਾਬਕਾ ਪ੍ਰਧਾਨ ਬਿੰਦਰ ਮਨੀਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੜ੍ਹ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਇਹ ਕੁਦਰਤੀ ਤਬਾਹੀ ਨਹੀਂ ਹੈ, ਸਗੋਂ ਡੂੰਘੀ ਸਾਜਿਸ਼ ਅਧੀਨ ਇਕਦਮ ਪੰਜਾਬ ਦੇ ਦਰਿਆਵਾਂ ਵਿਚ ਇਕੱਠਾ ਪਾਣੀ ਛੱਡਕੇ ਸੂਬੇ ਦੇ ਲੋਕਾਂ ਨੂੰ ਡੋਬਿਆ ਗਿਆ ਹੈ | ਪ੍ਰਧਾਨ ਬਿੰਦਰ ਮਨੀਲਾ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ, ਲੱਖਾਂ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ, ਲੋਕਾਂ ਦੇ ਹਜ਼ਾਰਾਂ ਪਸ਼ੂ ਹੜ੍ਹ ਦੇ ਪਾਣੀ 'ਚ ਡੁੱਬ ਗਏ ਹਨ ਅਤੇ ਲੋਕਾਂ ਦਾ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਹੋਇਆ ਹੈ, ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਅੱਜ ਤੱਕ ਹੜ੍ਹ ਪੀੜ੍ਹਤਾਂ ਦੀ ਸਾਰ ਨਹੀਂ ਲਈ ਗਈ | ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਵੀ ਕੋਈ ਅਹਿਮ ਕਦਮ ਨਹੀਂ ਚੁੱਕਿਆ ਗਿਆ ਅਤੇ ਹੁਣ ਤੱਕ ਮੁੱਖ ਮੰਤਰੀ ਵਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹ ਪੀੜ੍ਹਤ ਲੋਕਾਂ ਦੀ ਤੁਰੰਤ ਬਾਹ ਫੜ੍ਹ ਕੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪੀੜ੍ਹਤਾਂ ਦੇ ਮੁੜ ਵਸੇਬੇ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ |

ਪਿਛਲੀ ਖ਼ਬਰ ਆਗਾਮੀ ਚੋਣਾਂ ਦੀ ਤਿਆਰੀ-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਹਲਕਾ ਦਾਖਾ 'ਚ ਸਫ਼ਲ ਮੀਟਿੰਗ ਅਗਲੀ ਖ਼ਬਰ ਕੋਟਮਾਨ ਵਿਖੇ ਸਾਈਕਲ ਵੰਡ ਸਮਾਰੋਹ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।