22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

31 ਅਗਸਤ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ <br/>

ਅਜੀਤ ਡੈਸਕ 30-08-2025
ਲੁਧਿਆਣਾ, 29 ਅਗਸਤ (ਭੁਪਿੰਦਰ ਸਿੰਘ ਬੈਂਸ/ਜਗਮੀਤ ਸਿੰਘ)-ਰਾਜ ਸਰਕਾਰ ਵਲੋਂ ਪਿਛਲੇ ਸਮੇਂ ਵਿਚ ਪ੍ਰਾਪਰਟੀ ਟੈਕਸ ਲਈ ਜਾਰੀ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ) ਨੀਤੀ ਦੇ ਤਹਿਤ 31 ਅਗਸਤ, 2025 ਵਿਆਜ ਅਤੇ ਜੁਰਮਾਨੇ ਤੋਂ ਬਿਨਾਂ ਬਕਾਇਆ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ ਹੈ, ਕਿਉਂਕਿ ਇਹ ਨਿਵਾਸੀਆਂ ਲਈ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨੇ ਦੇ ਜਮ੍ਹਾ ਕਰਵਾਉਣ ਦਾ ਸੁਨਹਿਰੀ ਮੌਕਾ ਹੈ, ਇਸ ਲਈ ਨਗਰ ਨਿਗਮ ਦੇ ਸੁਵਿਧਾ ਕੇਂਦਰ ਸ਼ਨੀਵਾਰ (30 ਅਗਸਤ) ਅਤੇ ਐਤਵਾਰ (31 ਅਗਸਤ) ਨੂੰ ਵੀ ਕੰਮਕਾਜੀ ਸਮੇਂ ਦੌਰਾਨ ਖੁੱਲ੍ਹੇ ਰਹਿਣਗੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਵਸਨੀਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਸ਼ਨੀਵਾਰ ਅਤੇ ਐਤਵਾਰ ਨੂੰ ਸੁਵਿਧਾ ਕੇਂਦਰਾਂ ਨੂੰ ਖੁੱਲ੍ਹਾ ਰੱਖਣ ਦਾ ਫ਼ੈਸਲਾ ਵਸਨੀਕਾਂ ਦੀ ਸਹੂਲਤ ਲਈ ਲਿਆ ਗਿਆ ਹੈ | ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਆਜ ਅਤੇ ਜੁਰਮਾਨੇ ਤੋਂ ਬਿਨਾਂ ਬਕਾਇਆ ਟੈਕਸ ਜਮ੍ਹਾ ਕਰਵਾਉਣ |

ਪਿਛਲੀ ਖ਼ਬਰ ਵਿਧਾਇਕ ਇਯਾਲੀ ਦੇ ਯਤਨਾਂ ਸਦਕਾ ਸਰਪੰਚ ਭੱਠਾਧੂਹਾ ਨੇ 50 ਗਰੀਬ ਪਰਿਵਾਰਾਂ ਨੂੰ ਮੁਫ਼ਤ ਤਰਪਾਲਾਂ ਵੰਡੀਆਂ ਇਯਾਲੀ ਨੇ ਹ... ਅਗਲੀ ਖ਼ਬਰ ਮਾਤਾ ਜਗਵੰਤ ਕੌਰ ਰਾਮਗੜ੍ਹ ਸਰਦਾਰਾਂ ਨਮਿਤ ਸ਼੍ਰੀ ਸਹਿਜ ਪਾਠਾਂ ਦੇ ਭੋਗ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।