22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਖੰਜਰਵਾਲ ਦੀ ਗ੍ਰਾਮ ਪੰਚਾਇਤ ਨੂੰ ਸੋਲਰ ਲਾਇਟਾਂ ਲਗਾਉਣ ਲਈ ਡਾ: ਕੰਗ ਨੇ ਦਿੱਤਾ ਗ੍ਰਾਂਟ ਦਾ ਚੈੱਕ

ਅਜੀਤ ਡੈਸਕ 30-08-2025
ਚੌਂਕੀਮਾਨ, 29 ਅਗਸਤ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਪਿੰਡ ਖੰਜਰਵਾਲ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਤੇ ਸਰਪੰਚ ਜਗਵਿੰਦਰ ਸਿੰਘ ਖੰਜਰਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਨੂੰ ਸੋਲਰ ਲਾਇਟਾਂ ਲਗਾਉਣ ਲਈ 1 ਲੱਖ 30 ਹਜ਼ਾਰ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ | ਇਸ ਮੌਕੇ ਹਲਕਾ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ ਸਰਕਾਰ ਨੇ ਪਿੰਡਾਂ ਵਿਚ ਸਿਹਤ ਸੇਵਾਵਾਂ ਲਈ ਮੁਹੱਲਾ ਕਲੀਨਿਕ ਬਣਾਏ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆਂ ਕ੍ਰਾਂਤੀ ਲਾਗੂ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਸੂਬੇ ਵਿਚ ਨਸ਼ਾ ਖਤਮ ਕਰਨ ਲਈ ਨਸ਼ਾ ਵਪਾਰੀਆਂ ਦੇ ਘਰਾਂ 'ਤੇ ਬੁਲਡੋਜਰ ਚਲਾਇਆ ਜਾ ਰਿਹਾ ਹੈ | ਇਸ ਮੌਕੇ ਮੈਡਮ ਗੁਰਬਿੰਦਰ ਕੌਰ ਬੀ.ਡੀ.ਪੀ.ਓ. ਸਿੱਧਵਾਂ ਬੇਟ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਰਪੰਚ ਜਗਵਿੰਦਰ ਸਿੰਘ ਖੰਜਰਵਾਲ ਤੇ ਸਾਬਕਾ ਸਰਪੰਚ ਹਰਬੰਸ ਸਿਘ ਖੰਜਰਵਾਲ ਨੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਖੰਜਰਵਾਲ ਵਲੋਂ ਹਲਕਾ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਸੰਬੰਧੀ ਖੇਡ ਸਮਾਗਮ <br/> ਅਗਲੀ ਖ਼ਬਰ ਬਾਪੂ ਨਿਰਮਲ ਸਿੰਘ ਗਰੇਵਾਲ (ਜੱਸੀਆਂ ਵਾਲਿਆਂ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।