22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੈਰੀ ਸਹੌਲੀ ਚੁਣੇ ਗਏ ਸੁਧਾਰ ਬਾਜ਼ਾਰ ਦੁਸਹਿਰਾ ਕਮੇਟੀ ਦੇ ਨਵੇਂ ਪ੍ਰਧਾਨ

ਅਜੀਤ ਡੈਸਕ 30-08-2025
ਗੁਰੂਸਰ ਸੁਧਾਰ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਉੱਦਮੀ ਤੇ ਨੌਜਵਾਨ ਆਗੂ, ਸਥਾਨਕ ਕਸਬੇ ਦੇ ਉੱਘੇ ਕਾਰੋਬਾਰੀ ਗੈਰੀ ਸਹੌਲੀ ਨੂੰ ਸੁਧਾਰ ਬਾਜ਼ਾਰ ਦੁਸਹਿਰਾ ਕਮੇਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ | ਦੁਸਹਿਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਰੂਪਇੰਦਰ ਸਿੰਘ ਸੰਘੇੜਾ, ਸਾਬਕਾ ਪ੍ਰਧਾਨ ਸੁਭਾਸ਼ ਜਿੰਦਲ ਤੇ ਬਾਕੀ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਸਾਰਿਆਂ ਨੇ ਸਰਬਸੰਮਤੀ ਨਾਲ ਇਸ ਵਾਰ ਪ੍ਰਧਾਨਗੀ ਦਾ ਅਹੁਦਾ ਗੈਰੀ ਸਹੌਲੀ ਨੂੰ ਸੌਂਪਣ ਦਾ ਫ਼ੈਸਲਾ ਕਰਦਿਆਂ ਬਕਾਇਦਾ ਇਸ ਨੂੰ ਪ੍ਰਵਾਨਗੀ ਦਿੱਤੀ | ਸਮੂਹ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੇ ਇਸ ਮੌਕੇ ਨਵੇਂ ਚੁਣੇ ਪ੍ਰਧਾਨ ਗੈਰੀ ਸਹੌਲੀ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਸਿਰੋਪਾਓ ਭੇਟ ਕੀਤਾ | ਪ੍ਰਧਾਨ ਗੈਰੀ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਮੁੱਚੀ ਕਮੇਟੀ ਦੇ ਸਹਿਯੋਗ ਨਾਲ ਇਸ ਵਾਰ ਅਨਾਜ ਮੰਡੀ ਸੁਧਾਰ ਵਿਖੇ ਮਨਾਏ ਜਾਣ ਵਾਲੇ ਦੁਸਹਿਰਾ ਮੇਲਾ ਤੇ ਸੱਭਿਆਚਾਰਕ ਸਮਾਗਮ ਨੂੰ ਇਤਿਹਾਸਕ ਬਣਾਉਣ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ 2 ਅਕਤੂਬਰ ਨੂੰ ਦੁਸਹਿਰਾ ਮੇਲੇ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਕਹਿਲ ਰੂਪਾਪੱਤੀ ਕਰਨਗੇ | ਜਗਰੂਪਇੰਦਰ ਸੰਘੇੜਾ, ਸੁਭਾਸ਼ ਜਿੰਦਲ, ਸੁਨੀਲ ਕੁਮਾਰ ਸੈਨ, ਪਲਵਿੰਦਰ ਸਿੰਘ ਸੰਘੇੜਾ, ਹਾਕਮ ਸਿੰਘ ਗਿੱਲ, ਮਾ. ਰਾਜ ਕੁਮਾਰ, ਸਰਪੰਚ ਜਸਵਿੰਦਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਕੌਂਟੀ, ਵਿਕਾਸ ਸ਼ਰਮਾ ਨੀਨੂੰ, ਜੀਤੂ ਸੁਧਾਰ, ਇਕਬਾਲ ਸਿੰਘ ਬੱਬੀ, ਮਨਰਾਜ ਸਿੰਘ ਗਰੇਵਾਲ, ਜਤਿੰਦਰ ਸਿੰਘ ਤਿੰਦੀ, ਬਾਬੂ ਸਿੰਘ ਬੀਕਾਨੇਰ, ਰਾਜ ਕਲੇਰ, ਮੰਨਾ ਬਰ੍ਹਮੀ ਆਦਿ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੇ ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਸਹੌਲੀ ਨੂੰ ਹਾਰਦਿਕ ਵਧਾਈ ਦਿੱਤੀ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਦੁਸਹਿਰਾ ਕਮੇਟੀ ਵਲੋਂ ਐੱਮ.ਐੱਲ.ਏ. ਇਯਾਲੀ ਨੂੰ ਸੱਦਾ ਪੱਤਰ ਦਿੱਤਾ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਸੰਬੰਧੀ ਖੇਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।