15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੱਭਿਆਚਾਰਕ ਮੇਲਾ ਤੇ ਭੰਡਾਰਾ ਭਲਕੇ

ਅਜੀਤ ਡੈਸਕ 31-08-2025
ਚੌਂਕੀਮਾਨ, 30 ਅਗਸਤ (ਤੇਜਿੰਦਰ ਸਿੰਘ ਚੱਢਾ)-ਬਾਬਾ ਬਿਸ਼ਨ ਸਿੰਘ ਦੀ ਯਾਦ ਵਿਚ 15ਵਾਂ ਸੱਭਿਆਚਾਰਕ ਮੇਲਾ ਤੇ ਭੰਡਾਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀ ਪਿੰਡ ਢੱਟ ਵਲੋਂ ਮਿਤੀ 1 ਸਤੰਬਰ, ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੁੱਖ ਸੇਵਾਦਾਰ ਮਲਕੀਤ ਸਿੰਘ ਢੱਟ ਤੇ ਹਿੰਮਤ ਸਿੰਘ ਢੱਟ ਨੇ ਦਿੱਤੀ ਤੇ ਦੱਸਿਆ ਕਿ ਮੇਲੇ ਵਿਚ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਪ੍ਰਬੰਧਕੀ ਕਮੇਟੀ ਵਲੋਂ ਕੀਤੀ ਜਾਵੇਗੀ | ਇਸ ਮੌਕੇ ਲਖਵੀਰ ਸਿੰਘ ਲੱਖੀ ਢੱਟ ਨੇ ਦੱਸਿਆ ਨੇ ਪ੍ਰਸਿੱਧ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ, ਜੋਤ ਪੰਡੋਰੀ ਅਤੇ ਗਿੱਲ ਕਲਮ ਤੇ ਬੀਬਾ ਨੀਲਮ ਗਿੱਲ ਪੰਜਾਬੀ ਸੱਭਿਆਚਾਰ ਗੀਤਾਂ ਨਾਲ ਹਾਜ਼ਰੀ ਲਗਵਾਉਣਗੇ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ 4 ਨੂੰ <br/> ਅਗਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਅਬਜ਼ਰਬਰ ਵਲੋਂ ਜਗਰਾਉਂ ਹਲਕੇ ਦੇ ਸੰਗਠਨ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।