ਮੁੱਲਾਂਪੁਰ-ਦਾਖਾ, 30 ਅਗਸਤ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੁੱਢਾ ਜੀ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਲੋਂ ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਅਰਜਨ ਦੇਵ ਜੀ ਸੁਖਮਨੀ ਸੇਵਾ ਸੁਸਾਇਟੀ, ਦਸਮੇਸ਼ ਸੇਵਾ ਦਲ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੰਡੀ ਮੁੱਲਾਂਪੁਰ ਵਿਖੇ 2-3 ਅਤੇ 4 ਸਤੰਬਰ ਨੂੰ ਕਰਵਾਇਆ ਜਾ ਰਿਹਾ | ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਹਿੱਸੋਵਾਲ ਅਨੁਸਾਰ 2 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, 3 ਸਤੰਬਰ ਨੂੰ ਅੰਮਿ੍ਤ ਸੰਚਾਰ ਹੋਵੇਗਾ, 4 ਸਤੰਬਰ ਨੂੰ ਅੰਮਿ੍ਤ ਵੇਲੇ ਭਾਈ ਕੁਲਦੀਪ ਸਿੰਘ ਚੌਂਕੀਮਾਨ ਦੇ ਰਾਗੀ ਜਥੇ ਵਲੋਂ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ, ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਥੇ ਪੰਥ ਪ੍ਰਸਿੱਧ ਰਾਗੀ, ਢਾਡੀ ਗੁਰ ਇਤਿਹਾਸ ਸਰਵਣ ਕਰਵਾਉਂਣਗੇ, ਗਿਆਨੀ ਹਰਵਿੰਦਰ ਸਿੰਘ ਗੰਗਾਨਗਰ ਵਾਲੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ | ਸਾਲਾਨਾ ਗੁਰਮਤਿ ਸਮਾਗਮ ਦੀ ਸਫ਼ਲਤਾ ਲਈ ਗਿਆਨੀ ਭੋਲਾ ਸਿੰਘ, ਗੁਲਜ਼ਾਰ ਸਿੰਘ, ਟਹਿਲ ਸਿੰਘ ਜਾਂਗਪੁਰ, ਗੁਰਮੇਲ ਸਿੰਘ ਸਵੱਦੀ, ਗਿਆਨੀ ਗੁਲਜ਼ਾਰ ਸਿੰਘ ਗੁਲਸ਼ਨ, ਸੁਖਦਰਸ਼ਨ ਸਿੰਘ, ਰਾਗੀ ਅਮਰੀਕ ਸਿੰਘ, ਰਾਗੀ ਅਜਾਇਬ ਸਿੰਘ ਕੈਨੇਡਾ, ਹਰਦੇਵ ਸਿੰਘ ਹਿੱਸੋਵਾਲ, ਬੇਅੰਤ ਸਿੰਘ ਸਵੱਦੀ, ਉਜਾਗਰ ਸਿੰਘ ਸਵੱਦੀ, ਇੰਦਰਜੀਤ ਸਿੰਘ ਪੁੜੈਣ, ਸੁਖਜੀਤ ਸਿੰਘ, ਰਾਗੀ ਗਗਨਦੀਪ ਸਿੰਘ, ਗੁਰਦੀਪ ਸਿੰਘ ਚੌਂਕੀਮਾਨ, ਹਰਨੇਕ ਸਿੰਘ, ਗ੍ਰੰਥੀ ਸਭਾ ਦੇ ਹੋਰ ਮੈਂਬਰ ਸਹਿਯੋਗ ਕਰ ਰਹੇ ਹਨ |