ਕਾਂਗਰਸੀ ਅਬਜ਼ਰਵਰ ਡਾ. ਸ਼ਿਖਾ ਮੀਲ ਨੇ ਹਲਕੇ ਦੀ ਕਾਂਗਰਸੀ ਲੀਡਰਸ਼ਿੱਪ ਨਾਲ ਕੀਤੀ ਮੀਟਿੰਗ
ਅਜੀਤ ਡੈਸਕ
31-08-2025
ਰਾਏਕੋਟ, 30 ਅਗਸਤ (ਸੁਸ਼ੀਲ)-ਕੁੱਲ ਹਿੰਦ ਕਾਂਗਰਸ ਵਲੋਂ ਸੂਬੇ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਵੱਖ-ਵੱਖ ਅਬਜ਼ਰਵਰਾਂ ਦੀਆਂ ਡਿਊਟੀਆਂ ਲਗਾ ਕੇ ਕਾਂਗਰਸ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਚੈੱਕ ਕੀਤੀ ਜਾ ਰਹੀ ਹੈ | ਸੰਗਠਨ ਸਿਰਜਨ ਮੁਹਿੰਮ ਤਹਿਤ ਕੁੱਲ ਹਿੰਦ ਕਾਂਗਰਸ ਵਲੋਂ ਲੁਧਿਆਣਾ (ਦਿਹਾਤੀ) ਦੇ ਪੰਜ ਹਲਕਿਆਂ ਲਈ ਅਬਜ਼ਰਵਰ ਨਿਯੁਕਤ ਕੀਤੀ ਗਈ ਡਾ. ਸ਼ਿਖਾ ਮੀਲ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਹਲਕੇ ਦੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਕੋਲੋਂ ਕਾਂਗਰਸ ਪਾਰਟੀ ਦੀਆਂ ਹਲਕੇ ਵਿਚਲੀਆਂ ਸਰਗਰਮੀਆਂ, ਆਗੂਆਂ ਦੀ ਕਾਰਗੁਜਾਰੀ ਸਬੰਧੀ ਜਾਣਕਾਰੀ ਅਤੇ ਪਾਰਟੀ ਨੂੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਵੀ ਲਏ ਗਏ | ਮੀਟਿੰਗ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਵਿਧਾਇਕ ਪਵਨ ਆਧਿਆ, ਲੱਕੀ ਪੱਖੋ ਆਦਿ ਕਾਂਗਰਸੀ ਆਗੂੂ ਵੀ ਸ਼ਾਮਿਲ ਹੋਏ | ਮੀਟਿੰਗ ਦੌਰਾਨ ਅਬਜ਼ਰਵਰ ਡਾ. ਸ਼ਿਖਾ ਮੀਲ ਵਲੋਂ ਹਲਕੇ ਦੇ ਪਾਰਟੀ ਅਹੁਦੇਦਾਰਾਂ, ਪੰਚਾਂ ਸਰਪੰਚਾਂ, ਕੌਂਸਲਰਾਂ, ਬਲਾਕ ਸੰਮਤੀ ਮੈਂਬਰਾਂ ਨਾਲ ਬੰਦ ਕਮਰੇ ਵਿਚ ਗੱਲਬਾਤ ਕੀਤੀ ਅਤੇ ਹਲਕੇ ਵਿੱਚ ਪਾਰਟੀ ਦੇ ਆਗੂੂਆਂ ਦੀ ਸਰਗਰਮੀਆਂ ਅਤੇ ਬੂੂਥ ਪੱਧਰ ਤੱਕ ਕਮੇਟੀਆਂ ਬਣਾਉਣ ਦੇ ਕੰਮ ਸਬੰਧੀ ਰਿਪੋਰਟ ਹਾਸਲ ਕੀਤੀ ਗਈ | ਗੱਲਬਾਤ ਕਰਦਿਆਂ ਡਾ. ਸ਼ਿਖਾ ਮੀਲ ਨੇ ਕਿਹਾ ਕਿ ਕਾਂਗਰਸ ਵਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਹਰੇਕ ਪਾਰਟੀ ਵਰਕਰ ਅਤੇ ਆਗੂ ਆਪਣਾ ਯੋਗਦਾਨ ਜ਼ਰੂਰ ਪਾਵੇ | ਮੀਟਿੰਗ ਉਪੰਰਤ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਨੂੰ ਦੁਸ਼ਾਲੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਬਲਾਕ ਪ੍ਰਧਾਨ ਰਾਏਕੋਟ ਹਰਪ੍ਰੀਤ ਸਿੰਘ ਬੋਪਾਰਾਏ, ਬਲਾਕ ਪ੍ਰਧਾਨ ਸੁਧਾਰ ਜਗਦੀਪ ਸਿੰਘ ਬਿੱਟੂ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਸਾਬਕਾ ਸਰਪੰਚ ਦਰਸ਼ਨ ਸਿੰਘ ਮਾਨ, ਸਰਪੰਚ ਰਵਿੰਦਰ ਸਿੰਘ ਅੱਬੂਵਾਲ, ਯੂਥ ਆਗੂ ਪ੍ਰਦੀਪ ਗਰੇਵਾਲ, ਵਿਨੋਦ ਜੈਨ (ਪੁਜਾਰੀ ਫੀਡ), ਗਿਆਨੀ ਗੁਰਦਿਆਲ ਸਿੰਘ, ਜੋਗਿੰਦਰਪਾਲ ਮੱਕੜ, ਕੌਂਸਲਰ ਇਮਰਾਨ ਖਾਨ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਮੀਤ ਪ੍ਰਧਾਨ ਸ੍ਰੀਮਤੀ ਰਣਜੀਤ ਕੌਰ, ਕੌਂਸਲਰ ਸ੍ਰੀਮਤੀ ਜਸਵੀਰ ਕੌਰ, ਕੌਂਸਲਰ ਸ੍ਰੀਮਤੀ ਉਮਾ ਰਾਣੀ, ਕੌਂਸਲਰ ਸ੍ਰੀਮਤੀ ਸ਼ਰਨਜੀਤ ਕੌਰ, ਸੁਮਨਦੀਪ ਸਿੰਘ ਦੀਪਾ, ਰਛਪਾਲ ਸਿੰਘ ਸੀਲ੍ਹੋਆਣੀ ਸਮੇਤ ਹੋਰ ਕਈ ਕਾਂਗਰਸੀ ਵਰਕਰ ਸ਼ਾਮਿਲ ਸਨ |