ਚੌਂਕੀਮਾਨ, 30 ਅਗਸਤ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਤੇ ਹਲਕਾ ਦਾਖਾ ਦੇ ਸੀਨੀਅਰ ਅਕਾਲੀ ਆਗੂ ਜਸਕਰਨ ਸਿੰਘ ਦਿਉਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਲ ਚੌਂਕੀਮਾਨ ਦਾ ਪ੍ਰਧਾਨ ਪਿੰਡ ਕੋਠੇ ਪੋਨਾ ਦੇ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਅਤੇ ਸਰਕਲ ਸਿੱਧਵਾਂ ਬੇਟ ਦਾ ਪ੍ਰਧਾਨ ਸਤਵੰਤ ਸਿੰਘ ਮਲਸੀਹਾਂ ਭਾਈਕੇ ਨੂੰ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਅਮਨਦੀਪ ਸਿੰਘ ਅਮਨਾ ਸਵੱਦੀ, ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਕੌਮੀ ਜਨਰਲ ਸਕੱਤਰ ਗੁਰਿੰਦਰਜੀਤ ਸਿੰਘ ਰੂਮੀ, ਡਾਇਰੈਕਟਰ ਚਮਕੌਰ ਸਿੰਘ ਵਲੈਤੀਆ ਭਰੋਵਾਲ, ਬਲਜੀਤ ਸਿੰਘ ਬੱਲੀ ਕੁਲਾਰ, ਹਰਦੀਪ ਸਿੰਘ ਤੇ ਬਲਵਿੰਦਰ ਸਿੰਘ ਸੰਧੂ ਚੌਂਕੀਮਾਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਪਰਿਵਾਰਾਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਦੇਣਾ ਸ਼ਲਾਘਾਯੋਗ ਹੈ, ਜਿਸ ਨਾਲ ਪਾਰਟੀ ਮਜ਼ਬੂਤ ਹੋਵੇਗੀ ਤੇ ਉਕਤ ਆਗੂਆਂ ਨੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੂੰ ਵਧਾਈ ਦਿੱਤੀ | ਇਸ ਮੌਕੇ ਨਵ-ਨਿਯੁਕਤ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਅਤੇ ਪ੍ਰਧਾਨ ਸਤਵੰਤ ਸਿੰਘ ਮਲਸੀਹਾਂ ਭਾਈਕੇ ਨੇ ਕਿਹਾ ਉਹ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ |