15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਸੀਆਂ ਬੇਟ ਵਿਖੇ ਦੰਦਾਂ ਤੇ ਗਾਇਨੀ ਦੇ ਰੋਗਾਂ ਦਾ ਚੈੱਕਅੱਪ ਕੈਂਪ ਲਗਾਇਆ

ਅਜੀਤ ਡੈਸਕ 31-08-2025
ਭੂੰਦੜੀ, 30 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਬਾਸੀਆਂ ਬੇਟ ਵਿਖੇ ਮਾਤਾ ਕੌਸ਼ੱਲਿਆ ਦੇਵੀ ਪਾਹਵਾ ਹਸਪਤਾਲ ਹੰਬੜਾਂ ਵਲੋਂ ਗਾਇਨੀ ਦੇ ਰੋਗਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਵਿਸ਼ੇਸ਼ ਚੈੱਕਅੱਪ ਕੈਂਪ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਬੀਬੀ ਅਰਸ਼ਵੀਰ ਕੌਰ ਸੇਖੋਂ, ਮਨਜੀਤ ਸਿੰਘ, ਜਸਪ੍ਰੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਸਮੇਂ ਉਨ੍ਹਾਂ ਆਖਿਆ ਕਿ ਪਾਹਵਾ ਹਸਪਤਾਲ ਹੰਬੜਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਲਈ ਇਹ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਜੋ ਗਰੀਬ ਪਰਿਵਾਰ ਮਹਿੰਗੇ ਇਲਾਜ਼ ਕਰਵਾਉਣ ਤੋਂ ਅਸਮੱਰਥ ਹਨ, ਉਨ੍ਹਾਂ ਲਈ ਇਹ ਕੈਂਪ ਵਰਦਾਨ ਸਾਬਿਤ ਹੋ ਰਹੇ ਹਨ | ਇਸ ਸਮੇਂ ਦੰਦਾਂ ਦੇ ਪ੍ਰਸਿੱਧ ਡਾਕਟਰ ਅਸੂਸ਼ ਸਕੇਲੀਆਂ, ਗਾਇਨੀ ਡਾਕਟਰ ਫਲੋਲੀਡਾ, ਡਾ: ਤਸਪ੍ਰੀਤ ਸਿੰਘ, ਡਾ: ਵਰਸ਼ਾ ਨੇ ਮਰੀਜ਼ਾਂ ਦੀ ਜਾਂਚ ਕੀਤਾ ਅਤੇ ਦਵਾਈਆਂ ਮੁਫ਼ਤ ਦਿੱਤੀਆ ਗਈਆਂ | ਇਸ ਸਮੇਂ ਉਨ੍ਹਾਂ ਦੰਦਾਂ ਦੀਆਂ ਬਿਮਾਰੀਆਂ ਦੀਆਂ ਸਾਵਧਾਨੀਆਂ ਬਾਰੇ ਵੀ ਚਾਨਣਾ ਪਾਇਆ | ਇਸ ਮੌਕੇ ਮੈਨੇਜਰ ਜ਼ੋਰਾਵਰ ਸਿੰਘ, ਮੈਂਗਲ ਸਿੰਘ, ਜਗਤਾਰ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਗੁਰਮੀਤ ਸਿੰਘ ਗੀਤਾ, ਗਿਆਨੀ ਗੁਰਮੀਤ ਸਿੰਘ ਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਸੰਗਠਨ ਦੀ ਮੀਟਿੰਗ 'ਚ ਜਗਰਾਉਂ ਕਾਂਗਰਸ ਦੀ ਧੜੇ੍ਹਬੰਦੀ ਖੁੱਲ੍ਹ ਕੇ ਸਾਹਮਣੇ ਆਈ ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦਾ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।