15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਕਨਵੈਨਸ਼ਨ ਸਫ਼ਲਤਾ ਪੂਰਵਕ ਸੰਪੰਨ

ਅਜੀਤ ਡੈਸਕ 31-08-2025
ਰਾਏਕੋਟ, 30 ਅਗਸਤ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: 295 ਵਲੋਂ ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਸਥਾਨਕ ਬਾਂਸਲ ਹਸਪਤਾਲ ਵਿਖੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਡਾ: ਗੁਰਦੀਪ ਸਿੰਘ ਕਲਸੀਆਂ ਅਤੇ ਜ਼ਿਲ੍ਹਾ ਸਕੱਤਰ ਡਾ.ਕੁਲਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਡਾ. ਗੁਰਮੇਲ ਸਿੰਘ ਮਾਛੀਕੇ, ਡਾ. ਬੀ.ਐੱਲ ਬਾਂਸਲ, ਖ਼ਜ਼ਾਨਚੀ ਡਾ: ਰਾਕੇਸ਼ ਮਹਿਤਾ, ਸਰਪ੍ਰਸਤ ਡਾ: ਸੁਰਜੀਤ ਸਿੰਘ, ਮੀਤ ਪ੍ਰਧਾਨ ਡਾ: ਗੁਲਜੀਤ ਸਿੰਘ, ਪ੍ਰੈੱਸ ਸਕੱਤਰ ਡਾ: ਚਮਕੌਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਕਨਵੈਨਸ਼ਨ ਵਿਚ ਪੁੱਜੇ ਜਥੇਬੰਦੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੂੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸੂਬਾ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਭਾਵੇਂ ਭਾਰਤ 'ਚ ਤਜਰਬੇ ਦੇ ਆਧਾਰ 'ਤੇ 1963 ਤੋਂ ਬਾਅਦ ਮੈਡੀਕਲ ਪ੍ਰੈਕਟੀਸ਼ਨਰਜ਼ ਲਈ ਰਜਿਸਟ੍ਰੇਸ਼ਨ ਕਰਨੀ ਬੰਦ ਕਰ ਦਿੱਤੀ ਸੀ | ਪ੍ਰੰਤੂ ਹੁਣ ਤੱਕ ਕਿਸੇ ਵੀ ਸਰਕਾਰ ਵਲੋਂ ਗਰੀਬ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਵਾਲੇ ਉੱਦਮੀ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਦਾ ਕੋਈ ਉਪਰਾਲਾ ਨਹੀਂ ਕੀਤਾ ਗਿਆ | ਜਦਕਿ ਮੈਡੀਕਲ ਪ੍ਰੈਕਟਿਸ਼ਨਰਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਬੰਦ ਕਰਵਾਉਣ ਦੀਆਂ ਕੋਝੀਆਂ ਚਾਲਾਂ ਜ਼ਰੂਰ ਕੀਤੀਆਂ ਜਾਂਦੀਆਂ ਰਹੀਆਂ | ਪ੍ਰੰਤੂ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਇਕਜੁੱਟ ਹੋ ਕੇ ਇੰਨ੍ਹਾਂ ਕੋਝੀਆਂ ਸਾਜਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਹੈ | ਇਸ ਮੌਕੇ ਇਕ ਮਤੇ ਰਾਹੀਂ ਜਥੇਬੰਦੀ ਵਲੋਂ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦਾ ਸ਼ਿਕਾਰ ਹੋ ਰਹੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਵੀ ਕੀਤਾ | ਅੰਤ ਵਿਚ ਜ਼ਿਲ੍ਹਾ ਕਮੇਟੀ ਵਲੋਂ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਜੀ.ਐੱਚ.ਜੀ ਸੰਸਥਾ ਦੇ ਚੇਅਰਮੈਨ ਡਾ: ਬੀ.ਐੱਲ. ਬਾਂਸਲ ਸਮੇਤ ਆਏ ਹੋਏ ਹੋਰ ਮਹਿਮਾਨਾਂ ਨੂੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਹਰਦੀਪ ਸਿੰਘ ਪ੍ਰਧਾਨ, ਡਾਕਟਰ ਓਮ ਪ੍ਰਕਾਸ਼ ਯਾਦਵ ਸੈਕਟਰੀ, ਡਾਕਟਰ ਕੁਲਵਿੰਦਰ ਸਿੰਘ, ਡਾਕਟਰ ਪ੍ਰਮੋਦ ਕੁਮਾਰ, ਡਾਕਟਰ ਸੁਖਦੇਵ ਰਮਨ ਸੀਨੀਅਰ ਮੀਤ ਪ੍ਰਧਾਨ, ਬਲਾਕ ਰਾਏਕੋਟ ਤੋਂ ਡਾਕਟਰ ਤਜਿੰਦਰ ਸਿੰਘ ਪ੍ਰਧਾਨ, ਇੰਦਰਜੀਤ ਸਿੰਘ ਸੈਕਟਰੀ, ਡਾ: ਪਰਮਿੰਦਰ ਸਿੰਘ ਖ਼ਜ਼ਾਨਚੀ, ਸੀਨੀਅਰ ਆਗੂ ਡਾਕਟਰ ਹਰਦੀਪ ਕੁਮਾਰ, ਬਲਾਕ ਖੰਨਾ ਸਮਰਾਲਾ ਤੋਂ ਡਾ: ਜਸਵਿੰਦਰ ਸਿੰਘ ਪ੍ਰਧਾਨ, ਜੋਰਾਵਾਰ ਸਿੰਘ ਸਕੱਤਰ, ਮੇਜਰ ਸਿੰਘ ਚੇਅਰਮੈਨ, ਬਲਾਕ ਜਗਰਾਉਂ ਤੋਂ ਡਾ: ਅਮਰੀਕ ਸਿੰਘ ਪ੍ਰਧਾਨ ਸਮੇਤ ਹੋਰ ਕਈ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪਲਾਟ ਵੇਚਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਦੇ 3 ਮਾਮਲੇ ਦਰਜ <br/> ਅਗਲੀ ਖ਼ਬਰ ਵਰ੍ਹਦੇ ਮੀਂਹ ਵਿਚ ਖ਼ੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।