15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ 8ਵਾਂ ਖ਼ੂਨਦਾਨ ਕੈਂਪ 6 ਨੂੰ

ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ, ਰਾਜਸੀ ਸੰਸਥਾਵਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 8ਵਾਂ ਸਵੈ ਇੱਛੁਕ ਖ਼ੂਨਦਾਨ ਕੈਂਪ 6 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਸਥਾ ਦੇ ਪ੍ਰਧਾਨ ਗੁਰਜੋਤ ਸਿੰਘ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸੰਸਥਾ ਵਲੋਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ਤੇ ਖ਼ੂਨਦਾਨੀਆਂ 'ਚ ਖ਼ੂਨਦਾਨ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਗੁਰਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਅਮਰਪ੍ਰੀਤ ਸਿੰਘ (ਗਲੋਬਲ ਸਿੱਖ) ਹੋਣਗੇ | ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਸ਼ਹਿਰ ਤੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਹੈ ਜੋ ਸਾਲ ਵਿਚ ਦੋ ਵਾਰ ਖ਼ੂਨਦਾਨ ਕੈਂਪ ਲਗਾ ਕੇ ਸਮਾਜ ਦੀ ਸੇਵਾ ਕਰਦੀ ਆ ਰਹੀ ਹੈ ਤੇ ਹਰ ਰੋਜ਼ ਲੋੜਵੰਦ ਨੂੰ ਖ਼ੂਨਦਾਨ ਦੇਣ ਲਈ ਇਨ੍ਹਾਂ ਦੀ ਟੀਮ ਦੇ ਵਲੰਟੀਅਰ ਹਮੇਸ਼ਾ ਤਤਪਰ ਰਹਿੰਦੇ ਹਨ ਤਾਂ ਜੋ ਕਿਸੇ ਵੀ ਅਜਾਈਾ ਜਾਨ ਨੂੰ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਬਲੌਜ਼ਮ ਸਕੂਲ ਦੇ ਵਿਦਿਆਰਥੀ ਇੰਟਰੈਕਟ ਕਲੱਬ ਤਹਿਤ ਕਰ ਰਹੇ ਹਨ ਲੋਕ ਭਲਾਈ ਕਾਰਜ ਅਗਲੀ ਖ਼ਬਰ ਪਲਾਟ ਵੇਚਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਦੇ 3 ਮਾਮਲੇ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।