15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜਾਗਰੂਕਤਾ ਪੰਦ੍ਹਰਵਾੜੇ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 31-08-2025
ਰਾਏਕੋਟ, 30 ਅਗਸਤ (ਸੁਸ਼ੀਲ)-25 ਅਗਸਤ ਤੋਂ ਲੈ ਕੇ 8 ਸਤੰਬਰ ਤੱਕ ਮਨਾਏ ਜਾ ਰਹੇ ਅੱਖਾ ਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਸਥਾਨਕ ਡਾ. ਰਮੇਸ਼ ਸੁਪਰਸਪੈਸ਼ਲਿਟੀ ਆਈ ਕੇਅਰ ਹਸਪਤਾਲ ਵਿਖੇ ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਡਾ: ਆਕਰਸ਼ਨ ਮਹਿਤਾ ਦੀ ਅਗਵਾਈ ਹੇਠ ਇਕ ਜਾਗਰੂੂਕਤਾ ਸੈਮੀਨਾਰ ਅਤੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਆਕਰਸ਼ਨ ਮਹਿਤਾ ਦੀ ਅਗਵਾਈ ਹੇਠ ਆਈ ਟੀਮ ਵਲੋਂ 50 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 10 ਮਰੀਜ਼ਾਂ ਨੂੂੰ ਮੁਫ਼ਤ ਆਪ੍ਰੇਸ਼ਨ ਅਤੇ ਲੈੱਨਜ਼ ਪਾਉਣ ਲਈ ਚੁਣਿਆ ਗਿਆ | ਇਸ ਤੋਂ ਇਲਾਵਾ ਡਾ: ਆਕਰਸ਼ਨ ਮਹਿਤਾ ਵਲੋਂ ਕੈਂਪ ਵਿਚ ਆਏ ਲੋਕਾਂ ਨੂੂੰ ਅੱਖਾਂ ਦਾਨ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਲਾਇਨਜ਼ ਕਲੱਬ ਰਾਏਕੋਟ ਦੇ ਆਹੁਦੇਦਾਰਾਂ ਦੇ ਸਹਿਯੋਗ ਨਾਲ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲੇ ਵਿਅਕਤੀਆਂ ਇੰਦਰਜੀਤ ਵਰਮਾਂ ਅਤੇ ਅਮਰਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਆਕਰਸ਼ਨ ਮਹਿਤਾ ਨੇ ਕਿਹਾ ਕਿ ਰਾਏਕੋਟ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅੱਖਾਂ ਦਾਨ ਮਹਾਂਦਾਨ ਦੀ ਮੁਹਿੰਮ ਵਿਚ ਵਡਮੁੱਲਾ ਸਹਿਯੋਗ ਦੇ ਰਹੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਾਇਨਜ਼ ਕਲੱਬ ਰਾਏਕੋਟ ਦੇ ਮੈਂਬਰ ਡਾ. ਨਰੇਸ਼ ਗੋਇਲ, ਸਕੱਤਰ ਕੇ.ਕੇ ਸ਼ਰਮਾ, ਰਮੇਸ਼ ਕੁਮਾਰ, ਅਮਿਤ ਪਾਂਡੇ, ਦਰਸ਼ਨ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਸੁਧਾਰ ਸਭਾ ਵਲੋਂ ਜਗਰਾਉਂ ਸ਼ਹਿਰ ਦੀਆਂ ਮੰਗਾਂ ਨੂੰ ਲੈ ਕੇ ਏ.ਡੀ.ਸੀ. ਨਾਲ ਮੀਟਿੰਗ ਅਗਲੀ ਖ਼ਬਰ ਬਲੌਜ਼ਮ ਸਕੂਲ ਦੇ ਵਿਦਿਆਰਥੀ ਇੰਟਰੈਕਟ ਕਲੱਬ ਤਹਿਤ ਕਰ ਰਹੇ ਹਨ ਲੋਕ ਭਲਾਈ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।