15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਪੀਰੀ ਨਿਵਾਸ ਸਰਾਂ ਦੇ ਕਾਰਜਾਂ ਦਾ ਜਾਇਜ਼ਾ

ਅਜੀਤ ਡੈਸਕ 31-08-2025
ਗੁਰੂਸਰ ਸੁਧਾਰ, 30 ਅਗਸਤ (ਜਗਪਾਲ ਸਿੰਘ ਸਿਵੀਆਂ)-ਸਿੱਖ ਪੰਥ ਦੀ ਅਜੀਮ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਨਰਿੰਦਰ ਸਿੰਘ ਗੁਰਦੁਆਰਾ ਲੰਗਰ ਹਜ਼ੂਰ ਸਾਹਿਬ ਵਾਲੇ ਅੱਜ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਨਤਮਸਤਕ ਹੋਏ ਜਿੱਥੇ ਹਾਜ਼ਰ ਗੁਰਦੁਆਰਾ ਮੈਨੇਜਰ ਭਾਈ ਅਮਰੀਕ ਸਿੰਘ ਦਿਓਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਬਾਬਾ ਗੁਰਜੀਤ ਸਿੰਘ ਕਾਰ ਸੇਵਾ, ਬਾਬਾ ਗੁਰਜੀਤ ਸਿੰਘ ਸੋਨੀ ਬਾਬਾ ਅਤੇ ਸਮੂਹ ਸੰਗਤਾਂ ਵਲੋਂ ਸ਼ਰਧਾ-ਭਾਵਨਾਂ ਨਾਲ ਜੀ ਆਇਆਂ ਆਖਿਆ ਗਿਆ | ਇਸ ਮੌਕੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਨਵੀਂ ਬਣ ਰਹੀ ਮੀਰੀ-ਪੀਰੀ ਨਿਵਾਸ ਆਧੁਨਿਕ ਰਿਹਾਇਸ਼ੀ ਸਰਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹੋਇਆਂ ਇਸ ਸਰਾਂ ਦੀ ਕਾਰ ਸੇਵਾ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਦੱਸਿਆ ਕਿ ਸਰਾਂ ਦੀ ਕਾਰ ਪਾਰਕਿੰਗ ਬੇਸਮੈਂਟ ਦੇ ਲੈਂਟਰ ਦਾ ਨਿਰਮਾਣ ਅੰਤਿਮ ਪੜਾਅ ਵਿਚ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਲਗਭਗ 35 ਗੱਡੀਆਂ ਕੰਕਰੀਟ ਮਿਕਸਚਰ ਦੀ ਲੋੜ ਹੈ | ਇਸ ਮਕਸਦ ਲਈ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਆਪਣੇ ਜਥੇ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਉਨ੍ਹਾਂ ਨੇ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਸੇਵਾ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ ਅਤੇ ਗੁਰਦੁਆਰਿਆਂ ਦੀ ਸੇਵਾ ਦੀ ਮਹੱਤਤਾ ਬਾਰੇ ਕਥਾ ਰਾਹੀਂ ਸਮਝਾਇਆ | ਬਾਬਾ ਨਰਿੰਦਰ ਸਿੰਘ ਜੀ ਦੀ ਅਪੀਲ 'ਤੇ ਉਤਸ਼ਾਹ ਨਾਲ ਸਮਰਥਨ ਦਿੱਤਾ ਅਤੇ ਮੌਕੇ 'ਤੇ ਹੀ 30 ਗੱਡੀਆਂ ਕੰਕਰੀਟ ਮਿਕਸਚਰ ਸੇਵਾ ਦੇ ਰੂਪ ਵਿਚ ਪ੍ਰਦਾਨ ਕਰਨ ਦਾ ਵਾਅਦਾ ਕੀਤਾ | ਬਾਬਾ ਨਰਿੰਦਰ ਸਿੰਘ ਨੇ ਸੰਗਤਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ | ਸੇਵਾ ਵਿਚ ਯੋਗਦਾਨ ਪਾਉਣ ਵਾਲਿਆਂ 'ਚ ਸਰਪੰਚ ਇੰਦਰਜੀਤ ਸਿੰਘ ਗਿੱਲ ਸੁਧਾਰ, ਰਣਜੀਤ ਸਿੰਘ, ਹਰਜੱਸ ਸਿੰਘ, ਜਸਪਾਲ ਸਿੰਘ ਤੁਗਲ, ਭਾਈ ਭਗਵੰਤ ਸਿੰਘ, ਮਨਦੀਪ ਸਿੰਘ, ਚਰਨਜੀਤ ਸਿੰਘ ਗਿੱਲ ਪ੍ਰਧਾਨ ਸਪੋਰਟਸ ਕਲੱਬ ਸੁਧਾਰ, ਤੇਜਾ ਸਿੰਘ, ਪ੍ਰਧਾਨ ਹਰਮੇਲ ਸਿੰਘ ਗਿੱਲ, ਨਰਿੰਦਰ ਸਿੰਘ ਅਤੇ ਸਮੂਹ ਪਰਿਵਾਰ, ਸੁਰਜੀਤ ਸਿੰਘ, ਜਗਵਿੰਦਰ ਸਿੰਘ ਕੋਠੇ ਹਾਂਸ, ਸਮੂਹ ਪ੍ਰਸ਼ਾਦਾ ਜੱਥਾ ਅਤੇ ਬੀਬੀ ਹਰਜੀਤ ਕੌਰ, ਸੁਖਮਨ ਸਿੰਘ ਨੇ ਸੇਵਾ ਦੇਣ ਲਈ ਵਚਨ ਦਿੱਤਾ | ਇਸ ਮੌਕੇ ਬਾਬਾ ਗੁਰਜੀਤ ਸਿੰਘ ਇਯਾਲੀ ਵਾਲੇ, ਬਾਬਾ ਗੁਰਜੀਤ ਸਿੰਘ ਸੁਧਾਰ ਵਾਲੇ, ਬਾਬਾ ਦਲੇਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਇੰਦਰਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਰਣਜੀਤ ਸਿੰਘ ਸੁਧਾਰ, ਹਰਮੇਲ ਸਿੰਘ ਗਿੱਲ, ਗੁਰਵਿੰਦਰ ਸਿੰਘ ਸਟੋਰ ਕੀਪਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੇ 37ਵੇਂ ਬਰਸੀ ਸਮਾਗਮ ਸੰਬੰਧੀ ਧਾਰਮਿਕ ਸਮਾਗਮ ਸ਼ੁਰੂ ਅਗਲੀ ਖ਼ਬਰ ਨਗਰ ਸੁਧਾਰ ਸਭਾ ਵਲੋਂ ਜਗਰਾਉਂ ਸ਼ਹਿਰ ਦੀਆਂ ਮੰਗਾਂ ਨੂੰ ਲੈ ਕੇ ਏ.ਡੀ.ਸੀ. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।