ਗੁਰੂਸਰ ਸੁਧਾਰ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਦੀ ਸੁਧਾਰ ਬਾਜ਼ਾਰ ਦੁਸਹਿਰਾ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਗੈਰੀ ਸਹੌਲੀ ਦੀ ਅਗਵਾਈ ਹੇਠ ਹੋਈ ਤੇ ਇਸ ਮੌਕੇ 2 ਅਕਤੂਬਰ ਨੂੰ ਅਨਾਜ ਮੰਡੀ ਸੁਧਾਰ ਵਿਖੇ ਮਨਾਏ ਜਾਣ ਵਾਲੇ ਦੁਸਹਿਰਾ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਤੇ ਅਹਿਮ ਫ਼ੈਸਲੇ ਲਏ ਗਏ | ਜਾਣਕਾਰੀ ਦਿੰਦਿਆਂ ਪ੍ਰਧਾਨ ਗੈਰੀ ਸਹੌਲੀ ਨੇ ਕਿਹਾ ਕਿ ਦੁਸਹਿਰਾ ਮੇਲੇ ਦੌਰਾਨ ਪੰਜਾਬ ਦੇ ਨਾਮਵਰ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਸਮੇਤ ਹੋਰ ਗਾਇਕ, ਕਲਾਕਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ | ਉਨ੍ਹਾਂ ਕਿਹਾ ਕਿ ਦੁਸਹਿਰਾ ਮੇਲੇ ਨੂੰ ਯਾਦਗਾਰੀ ਬਣਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਪਹੁੰਚਣ ਵਾਲੇ ਦਰਸ਼ਕਾਂ ਦੇ ਬੈਠਣ ਲਈ ਕੁਰਸੀਆਂ ਲਗਾਈਆਂ ਜਾਣਗੀਆਂ ਤੇ ਸਮੁੱਚੇ ਪ੍ਰਬੰਧ ਕਮੇਟੀ ਵਲੋਂ ਬਿਹਤਰੀਨ ਤਰੀਕੇ ਨਾਲ ਕੀਤੇ ਜਾਣਗੇ | ਇਸ ਮੌਕੇ ਸੁਭਾਸ਼ ਜਿੰਦਲ ਤੇ ਜਗਰੂਪਇੰਦਰ ਸੰਘੇੜਾ (ਦੋਵੇਂ ਸਾਬਕਾ ਪ੍ਰਧਾਨ), ਸੁਨੀਲ ਕੁਮਾਰ ਸੈਨ, ਪਲਵਿੰਦਰ ਸਿੰਘ ਸੰਘੇੜਾ, ਹਾਕਮ ਸਿੰਘ ਗਿੱਲ, ਮਾ: ਰਾਜ ਕੁਮਾਰ, ਇੰਦਰਜੀਤ ਸਿੰਘ ਕੌਂਟੀ, ਵਿਕਾਸ ਸ਼ਰਮਾ ਨੀਨੂੰ, ਜੀਤੂ ਸੁਧਾਰ, ਇਕਬਾਲ ਸਿੰਘ ਬੱਬੀ, ਮਨਰਾਜ ਸਿੰਘ ਗਰੇਵਾਲ, ਜਤਿੰਦਰ ਸਿੰਘ ਤਿੰਦੀ, ਬਾਬੂ ਸਿੰਘ ਬੀਕਾਨੇਰ, ਰਾਜ ਕਲੇਰ, ਮੰਨਾ ਬਰ੍ਹਮੀ ਆਦਿ ਸਮੇਤ ਹੋਰ ਕਮੇਟੀ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |