30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 20-09-2025
ਰਾਏਕੋਟ, 19 ਸਤੰਬਰ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ ਹਨ | ਇਸ ਸੰਬੰਧੀ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਤੇ ਵਾਈਸ ਪਿ੍ੰਸੀਪਲ ਗੁਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਪਬਲਿਕ ਸਕੂਲ ਰਾਏਕੋਟ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ 'ਚ ਅੰਡਰ-14 (ਲੜਕੇ) ਦੇ ਸ਼ਾਟਪੁੱਟ ਮੁਕਾਬਲੇ ਵਿਚ ਏਕਮ ਸਿੰਘ ਨੇ ਦੂਜਾ ਤੇ ਅਰਸ਼ਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਡਿਸਕਸ ਥ੍ਰੋ ਮੁਕਾਬਲੇ 'ਚ ਹਰਸ਼ਦੀਪ ਕੌਰ ਨੇ ਦੂਜਾ, ਅੜਿੱਕਾ ਦੌੜ 'ਚ ਮਨਜੋਤ ਕੌਰ ਨੇ ਤੀਸਰਾ ਸਥਾਨ ਤੇ ਜਸਵਿੰਦਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਕਰਾਸ ਕੰਟਰੀ ਮੁਕਾਬਲੇ ਵਿਚ ਹੈਵਨ ਚਾਵਲਾ ਨੇ ਦੂਜਾ ਸਥਾਨ ਹਾਸਿਲ ਕੀਤਾ | ਅੰਡਰ-19 ਦੇ ਮੁਕਾਬਲਿਆਂ 'ਚ ਅੰਸੀਤ ਅਰੋੜਾ ਨੇ ਲੰਬੀ ਛਲਾਂਗ ਵਿਚ ਦੂਜਾ, ਅਰਸ਼ਪ੍ਰੀਤ ਨੇ ਚਾਰ ਸੌ ਮੀਟਰ ਦੌੜ 'ਚ ਦੂਸਰਾ, ਲਵਦੀਪ ਸਿੰਘ ਨੇ ਹੈਮਰ ਥ੍ਰੋ ਮੁਕਾਬਲੇ 'ਚ ਤੀਸਰਾ, ਵਰਦਾਨ ਸਿੰਘ ਨੇ ਡਿਸਕਸ ਥ੍ਰੋ ਮੁਕਾਬਲੇ ਵਿਚ ਦੂਜਾ, ਨਵਪ੍ਰੀਤ ਕੌਰ ਨੇ ਡਿਸਕਸ ਥ੍ਰੋ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਤੋਂ ਇਲਾਵਾ ਸਕੂਲ ਦੇ ਪੰਜ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਖੇਡਣ ਲਈ ਚੁਣਿਆਂ ਗਿਆ ਹੈ | ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਗਲੇ ਮੁਕਾਬਲੇ ਲਈ ਸ਼ੱੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸਰਾਭਾ ਕਾਲਜ 'ਚ ਆਯੁਰਵੈਦਿਕ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਦੁਸਹਿਰਾ ਮੇਲੇ ਨੂੰ ਸਫ਼ਲ ਬਣਾਉਣ ਲਈ ਪ੍ਰਧਾਨ ਗੈਰੀ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।