ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਟੂਰਨਾਮੈਂਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ 10 ਜ਼ੋਨਾਂ ਦੇ ਵੱਖ-ਵੱਖ ਸਕੂਲਾਂ ਦੀਆਂ ਰੱਸਾਕਸ਼ੀ ਟੀਮਾਂ ਨੇ ਭਾਗ ਲਿਆ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਲੜਕਿਆਂ ਨੇ ਇਕ ਵਾਰ ਫਿਰ ਆਪਣੇ ਜ਼ੋਰ ਦਾ ਲੋਹਾ ਮੰਨਵਾਇਆ ਅਤੇ ਸਕੂਲ ਦੀਆਂ ਤਿੰਨੇ ਟੀਮਾਂ ਨੇ ਅੰਡਰ-14, 17, 19 ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਸਕੂਲ ਦੇ 27 ਖਿਡਾਰੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ | ਜ਼ਿਲ੍ਹਾ ਜੇਤੂ ਲੜਕਿਆਂ ਦੀਆਂ ਟੀਮਾਂ ਵਿਚ ਗੁਰਸਰਬਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਅਵੀਜੋਤ ਸਿੰਘ, ਇਸ਼ਮੀਤ ਸਿੰਘ, ਰਣਵੀਰ ਸਿੰਘ, ਗੁਰਨਿਧਾਨ ਸਿੰਘ, ਗੁਰਜੋਤ ਸਿੰਘ, ਨਵਕਰਨ ਸਿੰਘ, ਜੋਬਨਵੀਰ ਸਿੰਘ, ਮਨਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਅਰਮਾਨਦੀਪ ਸਿੰਘ, ਅਕਾਸ਼ਦੀਪ ਸਿੰਘ, ਭੁਪਿੰਦਰ ਸਿੰਘ, ਅਸ਼ਮੀਤ ਸਿੰਘ, ਅਮਨਦੀਪ ਸਿੰਘ, ਮਹਿਕਦੀਪ ਸਿੰਘ, ਹਰਸ਼ਦੀਪ ਸਿੰਘ, ਪੈਮਨਪ੍ਰੀਤ ਸਿੰਘ, ਰਣਵੀਰ ਸਿੰਘ, ਸੁਖਦੀਪ ਸਿੰਘ, ਪ੍ਰਭਜੋਤ ਸਿੰਘ, ਇੰਦਰਜੀਤ ਸਿੰਘ, ਪਵਨੂਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਿੰਦਰ ਸਿੰਘ ਆਦਿ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਨੇ ਜੇਤੂ ਖਿਡਾਰੀਆਂ ਅਤੇ ਕੋਚ ਸਾਹਿਬਾਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਪਰਮਿੰਦਰ ਕੌਰ, ਮਨਪ੍ਰੀਤ ਕੌਰ ਉੱਪਲ, ਜਸਵਿੰਦਰ ਸਿੰਘ ਕੁਤਬਾ, ਮੈਡਮ ਵੀਰ ਕੌਰ ਬੱਸੀਆਂ ਆਦਿ ਹਾਜ਼ਰ ਸਨ |