ਗੁਰੂਸਰ ਸੁਧਾਰ, 20 ਅਗਸਤ (ਜਗਪਾਲ ਸਿੰਘ ਸਿਵੀਆਂ)-ਮੁੱਲਾਂਪੁਰ ਮਾਰਕੀਟ ਕਮੇਟੀ ਅਧੀਨ ਪੈਂਦੀ ਹਿੱਸੋਵਾਲ ਤੋਂ ਬੁਢੇਲ ਨੂੰ ਜੋੜਨ ਵਾਲੀ ਲਿੰਕ ਸੜਕ ਜੋ ਕਿ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਮੁਸੀਬਤ ਦਾ ਸਬੱਬ ਬਣੀ ਹੋਈ ਸੀ, ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਬਾਬਾ ਬਾਵਾ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪਿੰਡ ਹਿੱਸੋਵਾਲ ਦੇ ਸਰਪੰਚ ਬੀਬੀ ਮਲਕੀਤ ਕੌਰ ਦੇ ਸਪੁੱਤਰ ਸੈਕਟਰੀ ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਮਾਸਟਰ ਅਵਤਾਰ ਸਿੰਘ ਹਿੱਸੋਵਾਲ ਅਤੇ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਤੇ ਹੋਰਨਾਂ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿਚ ਲੱਡੂ ਵੰਡ ਕੇ ਕੀਤੀ | ਇਸ ਮੌਕੇ ਸੈਕਟਰੀ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਸੜਕ ਦੀ ਮੁਰੰਮਤ ਲਈ ਪੰਚਾਇਤ ਵਲੋਂ ਸਮਰੱਥ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਸੀ | ਸਬੰਧਤ ਠੇਕੇਦਾਰ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੋ ਕਿਲੋਮੀਟਰ ਲੰਬੀ ਸੜਕ ਦੀ ਪੁਟਾਈ ਮਗਰੋਂ ਇਸ ਨੂੰ ਉੱਚ ਮਿਆਰ ਨਾਲ ਤਿਆਰ ਕੀਤਾ ਜਾਵੇਗਾ ਤਾਂ ਜੋ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ | ਇਸ ਮੌਕੇ ਮਾਸਟਰ ਅਵਤਾਰ ਸਿੰਘ, ਦਰਬਾਰਾ ਸਿੰਘ ਪੰਚ, ਜਗਤਾਰ ਸਿੰਘ ਪੰਚ, ਮਨਜਿੰਦਰ ਸਿੰਘ, ਰਵੀ ਚੀਮਾ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਤਾਰਾ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ |