14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰੁਜ਼ਗਾਰ ਲਈ ਪੰਜਾਬ ਆਏ ਪ੍ਰਵਾਸੀਆਂ ਦੀ ਖੱਜਲ-ਖੁਆਰੀ ਬੰਦ ਹੋਵੇ <br/>

ਅਜੀਤ ਡੈਸਕ 21-09-2025
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ 'ਚ ਕੁਝ ਕੁ ਗਲਤ ਅਕਸ ਵਾਲੇ ਪ੍ਰਵਾਸੀਆਂ ਵਲੋਂ ਉਠਾਏ ਗਏ ਗਲਤ ਕਦਮਾਂ ਕਰਕੇ ਮਿਹਨਤਕਸ਼ ਬੇਕਸੂਰ ਪ੍ਰਵਾਸੀ ਮਜ਼ਦੂਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆੜ੍ਹਤੀਆ ਸੰਜੀਵ ਕੁਮਾਰ ਬੌਵਾ ਗੋਇਲ ਨੇ ਆਖਿਆ ਕਿ ਪੰਜਾਬ ਦੀ ਦਾਣਾ ਮੰਡੀਆਂ, ਸ਼ੈੱਲਰ ਉਦਯੋਗ ਸਮੇਤ ਹੋਰਨਾਂ ਕਾਰਖ਼ਾਨਿਆਂ ਦਾ ਕੰਮ ਪੂਰੀ ਤਰ੍ਹਾਂ ਪ੍ਰਵਾਸੀ ਲੇਬਰ ਉੱਪਰ ਨਿਰਭਰ ਹੈ, ਜੋ ਆਪਣੀ ਹੱਡ-ਭੰਨਵੀਂ ਮਿਹਨਤ ਨਾਲ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਰਹੇ ਹਨ ਪ੍ਰੰਤੂ ਕੁਝ ਕੁ ਸਮਾਜ ਵਿਰੋਧੀ ਅਨਸਰਾਂ ਵਲੋਂ ਪੰਜਾਬ ਵਿਚ ਰਹਿ ਕੇ ਗਲਤ ਕਦਮ ਉਠਾਏ ਜਾ ਰਹੇ ਹਨ, ਪ੍ਰੰਤੂ ਇਨ੍ਹਾਂ ਸਭ ਦਾ ਨਤੀਜਾ ਮਿਹਨਤੀ ਪ੍ਰਵਾਸੀ ਮਜ਼ਦੂਰਾਂ ਨੂੰ ਉਠਾਉਣਾ ਪੈ ਰਿਹਾ ਹੈ, ਕਿਉਂਕਿ ਇਨ੍ਹਾਂ ਮਜ਼ਦੂਰਾਂ ਨੂੰ ਹਰ ਪਾਸਿਓਾ ਨਿੰਦਿਆਂ ਸੁਣਨੀ ਪੈਂਦੀ ਹੈ | ਇਸ ਲਈ ਪੰਜਾਬ 'ਚ ਕੰਮ ਦੀ ਭਾਲ ਵਿਚ ਆਏ ਮਜ਼ਦੂਰਾਂ ਨੂੰ ਬਿਨ੍ਹਾਂ ਕਿਸੇ ਗੱਲ ਤੋਂ ਖੱਜ਼ਲ-ਖੁਆਰ ਕਰਨਾ ਸਰਾਸਰ ਗਲਤ ਹੈ | ਇਸ ਲਈ ਗਲਤ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਿਕੰਜ਼ਾ ਕੱਸ ਕੇ ਉਨ੍ਹਾਂ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਸੂਬੇ 'ਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਜਿਸ ਦੌਰਾਨ ਮੰਡੀਆਂ ਵਿਚ ਕੰਮ ਕਰਨ ਲਈ ਵੱਡੀ ਗਿਣਤੀ 'ਚ ਲੇਬਰ ਦੀ ਲੋੜ ਹੁੰਦੀ ਹੈ | ਇਸ ਲਈ ਕੰਮ ਦੀ ਭਾਲ ਵਿਚ ਪੰਜਾਬ ਆਏ ਪ੍ਰਵਾਸੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ | ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਪ੍ਰਵਾਸੀ ਲੇਬਰ ਪੰਜਾਬ ਆਉਣ ਤੋਂ ਕੰਨ ਕਤਰਾਉਂਦੀ ਹੈ ਤਾਂ ਸ਼ੁਰੂ ਹੋਏ ਝੋਨੇ ਦੇ ਸੀਜ਼ਨ ਵਿਚ ਵੱਡੀਆਂ ਰੁਕਾਵਟਾਂ ਪੈਦਾ ਹੋ ਜਾਣਗੀਆਂ |

ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਪਿੰਡਾਂ 'ਚੋਂ ਵਸਤਾਂ ਇਕੱਤਰ ਕਰਨ ਦਾ ਕੰਮ ਸ਼ੁਰੂੂ <br/> ਅਗਲੀ ਖ਼ਬਰ ਹਿੱਸੋਵਾਲ-ਬੁਢੇਲ ਲਿੰਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।