14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਈ ਘਨੱਈਆ ਸੇਵਾ ਸੁਸਾਇਟੀ ਰੱਤੋਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ <br/>

ਅਜੀਤ ਡੈਸਕ 21-09-2025
ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੋੜਵੰਦਾਂ ਦੀ ਸਹਾਇਤਾ ਅਤੇ ਮਰੀਜ਼ਾਂ ਦੀ ਸੇਵਾ ਨੂੰ ਸਮਰਪਿਤ ਦਹਾਕਿਆਂ ਤੋਂ ਨਿਸ਼ਕਾਮ ਸੇਵਾ ਵਿਚ ਲੱਗੀ ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਦੀ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਨਿਰੰਤਰ ਜਾਰੀ ਹੈ | ਸੁਸਾਇਟੀ ਪ੍ਰਧਾਨ/ਨੰਬਰਦਾਰ ਹਰਦੀਪ ਸਿੰਘ ਗਰੇਵਾਲ, ਕੁਲਦੀਪ ਸਿੰਘ ਖ਼ਾਲਸਾ, ਜਸਵੀਰ ਸਿੰਘ ਰਾਜੂ, ਹਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਗਰੇਵਾਲ, ਜੱਗਾ ਸਿੰਘ, ਫੌਜ਼ੀ ਚਹਿਲ ਸੁਖਵਿੰਦਰ ਸਿੰਘ, ਨਿਰਮਲ ਸਿੰਘ ਉੱਭੀ, ਲੱਖਾ ਲਖਵਿੰਦਰ ਸਿੰਘ, ਜਗਦੀਪ ਸਿੰਘ ਜੱਗਾ ਰੰਗੀ, ਫੌਜ਼ੀ ਭਗਵੰਤ ਸਿੰਘ, ਗੁਰਮਨਦੀਪ ਸਿੰਘ, ਹੋਰਨਾਂ ਵਲੋਂ ਸਰਪੰਚ/ਗ੍ਰਾਮ ਪੰਚਾਇਤ, ਸਮੂਹ ਨਗਰ, ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਹੜ੍ਹ ਪੀੜਤ ਪਰਿਵਾਰਾਂ ਲਈ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਮੱਕੀ ਦਾ ਅਚਾਰ ਟਰਾਲੀ ਲੋਡ ਕਰਕੇ ਭੇਜੀ ਗਈ | ਹੜ੍ਹ ਪੀੜਤਾਂ ਲਈ ਸਹਾਇਤਾ ਵਾਲੀ ਟਰਾਲੀ ਨੂੰ ਸਰਪੰਚ ਰਵਿੰਦਰ ਸਿੰਘ ਮੋਤੀ, ਸਾਬਕਾ ਸਰਪੰਚ ਗੁਰਬਚਨ ਸਿੰਘ ਧਾਲੀਵਾਲ, ਲਸ਼ਕਰ ਸਿੰਘ, ਫੌਜ਼ੀ ਅਵਤਾਰ ਸਿੰਘ, ਝਲਮਣ ਸਿੰਘ, ਸੁਖੀ ਸੁਖਦੇਵ ਸਿੰਘ, ਹੋਰਨਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤਾ ਗਿਆ | ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਗੁਰਬਚਨ ਸਿੰਘ ਵਲੋਂ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਇਸ ਸੁਸਾਇਟੀ ਦੁਆਰਾ ਰਸਤਿਆਂ ਦੀ ਸਫਾਈ ਤੋਂ ਲੈ ਕੇ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਕੈਂਪ, ਹੋਰ ਸੰਭਵ ਸਹਾਇਤਾ ਬੜੀ ਸ਼ਲਾਘਾਯੋਗ ਹੈ |- ਇਸ ਮੌਕੇ ਸੰਸਥਾ ਦੇ ਖ਼ਜ਼ਾਨਚੀ ਕੁਲਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਕਣਕ ਫ਼ਸਲ ਦੀ ਬਿਜਾਈ ਲਈ ਕਣਕ ਦਾ ਬੀਜ, ਖਾਦ, ਲੋੜ ਅਨੁਸਾਰ ਟਰੈਕਟਰਾਂ ਲਈ ਡੀਜ਼ਲ ਭੇਜਿਆ ਜਾਵੇਗਾ |


ਪਿਛਲੀ ਖ਼ਬਰ ਨਿਊ ਪੰਜਾਬ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਲੱਜਿਆਵਤੀ ਜੈਨ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਦਾ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।