14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਸਵੱਦੀ ਪੱਛਮੀ ਵਿਖੇ ਹੜ੍ਹ ਪੀੜਤ ਪਰਿਵਾਰਾਂ ਨੂੰ ਇਯਾਲੀ ਨੇ ਦਿੱਤੀ ਮਾਲੀ ਮਦਦ <br/>

ਅਜੀਤ ਡੈਸਕ 21-09-2025
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਲਗਾਤਾਰ ਹੋਈ ਬਾਰਿਸ਼ ਕਾਰਨ ਪਿੰਡ ਸਵੱਦੀ ਕਲਾਂ (ਪੱਛਮੀ) ਦੇ ਵਾਸੀ ਮਾਤਾ ਮਹਿੰਦਰ ਕੌਰ ਪਤਨੀ ਗੁਰਦੇਵ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਰਾਮ ਸਿੰਘ ਦਾ ਮਕਾਨ ਕੱਚਾ ਹੋਣ ਕਾਰਨ ਡਿੱਗ ਪਿਆ | ਇਨ੍ਹਾਂ ਪਰਿਵਾਰਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਤੇ ਅਕਾਲੀ ਆਗੂ ਬਾਬਾ ਬਖਸੀਸ਼ ਸਿੰਘ ਸਵੱਦੀ ਵਲੋਂ ਇਨ੍ਹਾਂ ਦੋਵਾਂ ਲੋੜਵੰਦ ਪਰਿਵਾਰਾਂ ਬਾਰੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਧਿਆਨ ਵਿਚ ਲਿਆਂਦਾ ਗਿਆ ਤੇ ਵਿਧਾਇਕ ਇਯਾਲੀ ਨੇ ਅੱਜ ਪਿੰਡ ਸਵੱਦੀ ਪੱਛਮੀ ਪਹੁੰਚ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਨਵੇਂ ਬਣ ਰਹੇ ਮਕਾਨਾਂ ਦਾ ਨੀਂਹ ਪੱਥਰ ਰੱਖਦਿਆਂ ਮਾਲੀ ਮਦਦ ਦਿੱਤੀ ਤੇ ਉਨ੍ਹਾਂ ਨੂੰ ਹੋਰ ਮਦਦ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਮਾਤਾ ਮਹਿੰਦਰ ਕੌਰ ਪਤਨੀ ਗੁਰਦੇਵ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਰਾਮ ਸਿੰਘ ਨੇ ਵਿਧਾਇਕ ਇਯਾਲੀ ਦਾ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਇਯਾਲੀ ਨੇ ਕਿਹਾ ਕਿ ਹੜ੍ਹਾਂ ਦੇ ਪਾਣੀ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ ਤੇ ਸਾਡੀਆਂ ਟੀਮਾਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਕਰ ਰਹੀਆਂ ਹਨ ਤੇ ਉਨ੍ਹਾਂ ਤੱਕ ਲੋੜੀਂਦੀਆਂ ਵਸਤਾਂ ਪਹੁੰਚਦੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਵਿਧਾਇਕ ਇਯਾਲੀ ਨੇ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੇ੍ਹ ਤਾਂ ਜੋ ਉਹ ਮੁੜ ਆਪਣੇ ਪੈਰਾਂ 'ਤੇ ਖੜ੍ਹ ਸਕਣ | ਇਸ ਮੌਕੇ ਜਗਦੀਪ ਸਿੰਘ ਵਿੱਕੀ ਸਵੱਦੀ, ਹਰਲੀਨ ਸਿੰਘ ਹੈਰੀ ਬੈਂਸ, ਵਰਿੰਦਰ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਸੁਦਾਗਰ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਕੌਰ, ਪੰਚ ਬਲਵਿੰਦਰ ਕੌਰ, ਭਜਨ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਜਾਰੀ <br/> ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।