ਵਿਧਾਇਕਾ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਦੀ ਕੱਚਾ ਮਲਕ ਰੋਡ ਬਣਨੀ ਸ਼ੁਰੂ <br/>
ਅਜੀਤ ਡੈਸਕ
21-09-2025
ਲੋਕ ਸੜਕ ਬਣਨ ਤੋਂ ਪਹਿਲਾਂ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾਉਣ-ਵਿਧਾਇਕਾ ਮਾਣੂੰਕੇ
ਸੜਨ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਵੇਲੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕੱਚਾ ਮਲਕ ਰੋਡ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਆਪੋ-ਆਪਣੇ ਘਰਾਂ ਅੱਗੇ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਸੜਕ ਬਣਨ ਤੋਂ ਪਹਿਲਾਂ-ਪਹਿਲਾਂ ਕਰਵਾ ਲੈਣ ਅਤੇ ਜੇਕਰ ਕੋਈ ਬਾਅਦ ਵਿਚ ਸੜਕ ਪੁੱਟ ਕੇ ਪਾਈਪ ਲਾਈਨ ਪਾਵੇਗਾ ਤਾਂ ਇਸ ਨਾਲ ਜਿੱਥੇ ਸੜਕ ਜ਼ਲਦੀ ਟੁੱਟ ਜਾਂਦੀ ਹੈ ਅਤੇ ਬਿਨਾਂ ਵਜ੍ਹਾ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ |