14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਸਨਮਾਨ <br/>

ਅਜੀਤ ਡੈਸਕ 21-09-2025
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ (ਸਾਬਕਾ ਸਰਪੰਚ) ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਦਾਖਾ ਦੇ ਯੂਥ ਕੋਆਰਡੀਨੇਟਰ ਜਸਵੀਰ ਸਿੰਘ ਧਾਲੀਵਾਲ, ਬੂਟਾ ਸਿੰਘ ਧਨੋਆ, ਯੂਥ ਪ੍ਰਧਾਨ ਪ੍ਰਦੀਪ ਸਿੰਘ ਸਿੱਧਵਾਂ ਬੇਟ, ਅਮਨਦੀਪ ਸਿੰਘ ਸਦਰਪੁਰਾ ਤੇ ਹਰਮਨ ਭੱਟੀਆਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਨਵ ਨਿਯੁਕਤ ਸੰਗਠਨ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਠਨ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਨੂੰ ਤਰੱਕੀ ਵੱਲ ਲਿਜਾਣਾ ਤੇ ਸੂਬੇ ਵਿਚੋਂ ਨਸ਼ਾ, ਰਿਸ਼ਵਤਖੋਰੀ ਤੇ ਭਿ੍ਸ਼ਟਾਚਾਰ ਸਮੇਤ ਸਮਾਜਿਕ ਕੁਰੀਤੀਆਂ ਨੂੰ ਜੜ੍ਹ ਤੋਂ ਖਤਮ ਕਰਨਾ ਹੈ, ਜਿਸ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਕਦਮ ਪੁੱਟੇ ਗਏ ਹਨ ਤੇ ਨਾਲ ਹੀ ਉਨ੍ਹਾਂ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਤੇ ਸਿਹਤ ਸੇਵਾਵਾਂ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ | ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਨੇ ਸੰਗਠਨ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਹਲਕਾ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਦੀ ਅਗਵਾਈ ਵਿਚ ਹਲਕਾ ਤਰੱਕੀ ਦੀ ਲੀਹਾਂ 'ਤੇ ਹੈ ਤੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਸੂਬੇਦਾਰ ਦਲਜੀਤ ਸਿੰਘ, ਅਮਨਦੀਪ ਸਿੰਘ ਮਾਜਰੀ, ਰਾਜਕਮਲ ਮਾਜਰੀ, ਸਤਨਾਮ ਸਿੰਘ ਮਾਜਰੀ, ਪੰਚ ਸਰਬਜੀਤ ਸਿੰਘ, ਯੂਥ ਪ੍ਰਧਾਨ ਹਰਸਦੀਪ ਸਿੰਘ ਮਾਜਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਨ.ਐੱਸ.ਐੱਸ ਵਲੰਟੀਅਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਵਾਨਾ ਹੋਏ <br/> ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।