ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਮੈਗਾ ਖੂਨਦਾਨ ਡਰਾਈਵ ਦੁਨੀਆਂ ਦੀ ਸਭ ਤੋਂ ਵੱਡੀ ਮੁਹਿੰਮ ਤਹਿਤ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨੌਜਵਾਨ ਲੜਕੇ-ਲੜਕੀਆਂ ਵਲੋਂ 40 ਯੂਨਿਟ ਖ਼ੂਨ ਬੜੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਗਿਆ | ਉਨ੍ਹਾਂ ਆਖਿਆ ਕਿ ਖ਼ੂਨ ਦੀ ਇਕ-ਇਕ ਬੂੰਦ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾ ਸਕਦਾ ਹੈ, ਇਸ ਲਈ ਖ਼ੂਨਦਾਨ ਨੂੰ ਦੁਨੀਆਂ ਦੇ ਸਭ ਤੋਂ ਉੱਤਮ ਦਾਨਾਂ ਵਿਚ ਗਿਣਿਆਂ ਜਾਂਦਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਭਲਾਈ ਲਈ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਲੋੜਵੰਦਾਂ ਦੀ ਮਦਦ ਹੋ ਸਕੇ | ਇਸ ਮੌਕੇ ਬੀਬੀ ਗੁਰਸ਼ਰਨ ਕੌਰ, ਗੁਰਸੇਵਕ ਸਿੰਘ, ਅੰਮਿ੍ਤਪਾਲ ਸਿੰਘ, ਗੁਰਸਿਮਰਨ ਸਿੰਘ, ਜਗਦੇਵ ਸਿੰਘ, ਇੰਦਰਜੀਤ ਸਿੰਘ, ਬਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਬੂਟਾ ਸਿੰਘ, ਮਿਸਤਰੀ ਬਲਜੀਤ ਸਿੰਘ ਅਖਾੜਾ, ਹਰਜੀਤ ਸਿੰਘ, ਮੁਨੀਸ਼ ਕੁਮਾਰ, ਹਰਪ੍ਰੀਤ ਸਿੰਘ ਜਗਰਾਉਂ, ਅਰਹਮ ਜੈਨ ਆਦਿ ਹਾਜ਼ਰ ਸਨ |