29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਲਾਲਾ ਵਲੀ ਹੰਭੀਰ ਚੰਦ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਪਹਿਲੀ ਨੂੰ <br/>

ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਸਾਲਾਨਾ ਬਰਸੀ ਸਮਾਗਮ ਕਰਵਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਨਾਲ ਨਵਜੋਤ ਕੌਰ, ਜਸਕਰਨ ਸਿੰਘ ਤੇ ਹੋਰ | ਤਸਵੀਰ : ਕੁਲਦੀਪ ਸਿੰਘ ਝਿੰਗੜ <br/> 30-08-2025
ਔੜ/ਝਿੰਗੜਾਂ, 29 ਅਗਸਤ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਤੇ ਐਨ. ਆਰ. ਆਈ. ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 30, 31 ਅਗਸਤ ਤੋਂ ਪਹਿਲੀ ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਨੇ ਦੱਸਿਆ ਕਿ 30 ਅਗਸਤ ਨੂੰ ਸਵੇਰੇ 9 ਵਜੇ ਪਹਿਲੀ ਲੜੀ ਦੇ ਪਾਠਾਂ ਦੇ ਭੋਗ ਪੈਣ ਉਪਰੰਤ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | ਇਸੇ ਦਿਨ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਦੁਨੀਆਂ ਦੇ ਨਾਮਵਾਰ ਗਾਇਕ ਬੂਟਾ ਮੁਹੰਮਦ ਤੋਂ ਇਲਾਵਾ ਗਾਇਕ ਕਮਲ ਖ਼ਾਨ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਪਹਿਲੀ ਸਤੰਬਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਪ੍ਰਸਿੱਧ ਢਾਡੀ ਗਰਜਾ ਸਿੰਘ ਮਾਣਕਪੁਰ ਸ਼ਰੀਫ਼ ਵਾਲੇ ਰਾਜਾ ਸਾਹਿਬ ਦੇ ਜੀਵਨ ਸਬੰਧੀ ਢਾਡੀ ਵਾਰਾਂ ਪੇਸ਼ ਕਰਨਗੇ | ਇਸ ਮੌਕੇ ਨਵਜੋਤ ਕੌਰ, ਹਰਦੀਪ ਕੌਰ, ਪ੍ਰਸ਼ੋਤਮ ਸਿੰਘ ਲੱਲ੍ਹ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਪ੍ਰਧਾਨ ਗੋਬਿੰਦ ਸਪੋਰਟਸ ਕਲੱਬ, ਜਸਕਰਨ ਸਿੰਘ, ਗੁਰਲੀਨ ਕੌਰ, ਅਵਨੂਰ ਸਿੰਘ, ਬਖਸ਼ੀਸ਼ ਸਿੰਘ ਲੁਧਿਆਣਾ, ਮਾ. ਨਿਰਮਲ ਰਾਮ, ਰਵਿੰਦਰ ਸਿੰਘ ਤਲਵੰਡੀ ਫੱਤੂ, ਅਮਰੀਕ ਬੱਧਣ ਯੂ.ਕੇ, ਲਵਪ੍ਰੀਤ ਸਿੰਘ ਗਰੀਸ, ਹਰਪ੍ਰੀਤ ਸਿੰਘ, ਦਲਵੀਰ ਸਿੰਘ ਕਲਸੀ, ਪ੍ਰੀਤ ਸਿੰਘ, ਹੀਰਾ ਸਿੰਘ ਮਜਾਰਾ, ਮਨਜੀਤ ਕੌਰ ਕਲਸੀ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਰਾਜਵੰਤ ਕੌਰ, ਗੁਰਪਾਲ ਕੌਰ ਮਹਿਮੀ, ਮਨਜੀਤ ਕੌਰ ਮੂਲੇਵਾਲ ਖਹਿਰੇ, ਕੁਲਵਿੰਦਰ ਕੌਰ ਬੀਕਾਨੇਰ, ਚਰਨਜੀਤ ਕੌਰ ਰਾਏਕੋਟ, ਮਨਜੀਤ ਕੌਰ, ਨਿਰਮਲ ਕੌਰ ਬੱਜੋਂ, ਕਿਰਨ ਕੁਮਾਰੀ, ਅਮਨਦੀਪ ਕੌਰ, ਰਣਜੀਤ ਰਾਣੀ, ਲਵਲੀਨ ਕੌਰ, ਹਰਜੀਤ ਕੌਰ, ਹਰਦੀਪ ਕੌਰ, ਸਿਮਰਨਜੀਤ ਕੌਰ, ਸਾਡੀ ਬੱਧਣ, ਸੁੱਚਾ ਸਿੰਘ ਢੰਡਾ, ਸਤਨਾਮ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਬੇਲਾ ਤਾਜੋਵਾਲ, ਔਲੀਆਪੁਰ, ਧੈਂਗੜਪੁਰ ਦੇ ਬੰਨ੍ਹ ਦੀ ਹਾਲਤ ਕਾਰਨ ਸਹਿਮੇ ਲੋਕ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।