29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਜਗਾਉ-ਪੰਜਾਬ ਬਚਾਓ ਰੈਲੀ ਦਾ ਆਗਾਜ

ਅਜੀਤ ਡੈਸਕ 30-08-2025
ਬਲਾਚੌਰ, 29 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਨਵਾਂਸ਼੍ਰੋਮਣੀ ਅਕਾਲੀ ਦਲ ਤੇ ਹੋਰ ਸੀਨੀਅਰ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਆਏ ਲੋਕਾਂ ਦੇ ਵਿਸ਼ਾਲ ਇਕੱਠ ਦੌਰਾਨ ਪੰਜਾਬ ਜਗਾਉ-ਪੰਜਾਬ ਬਚਾਉ ਰੈਲੀ ਦਾ ਆਗਾਜ਼ ਬਲਾਚੌਰ ਤੋਂ ਕੀਤਾ ਗਿਆ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਠਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਹੋਰ ਸਰਗਰਮ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ | ਰੈਲੀ ਦੌਰਾਨ ਬਲਾਚੌਰ ਦੀ ਸਿਆਸਤ ਵਿਚ ਮਜ਼ਬੂਤ ਪੱਕੜ ਰੱਖਣ ਵਾਲੇ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਦਿਨ ਰਾਤ ਇਕ ਕਰਨ ਵਾਲੇ ਨੌਜਵਾਨ ਅੰਮਿ੍ਤ ਕੁਮਾਰ ਸੇਠੀ ਥੋਪੀਆ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਸਮੇਤ ਨਵੇਂ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹਲਕਾ ਬਲਾਚੌਰ ਦੇ ਲੋਕਾਂ ਦਾ ਵਿਸ਼ਾਲ ਇਕੱਠ ਜਾਗੇਗਾ ਪੰਜਾਬ, ਬੱਚੇਗਾ ਪੰਜਾਬ ਮੁਹਿੰਮ ਨੂੰ ਪੰਜਾਬ ਵਿਚ ਭਾਰੀ ਹੁਲਾਰਾ ਦੇਵੇਗਾ | ਉਨ੍ਹਾਂ ਆਖਿਆ ਕਿ ਨੌਜਵਾਨਾਂ, ਸਮੂਹ ਪੰਜਾਬੀਆਂ ਨੂੰ ਆਸਾਂ ਤੇ ਉਮੀਦਾਂ' ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ
(ਬਾਕੀ ਸਫ਼ਾ 8 'ਤੇ)

ਪਿਛਲੀ ਖ਼ਬਰ ਨਵਾਂਸ਼ਹਿਰ 'ਚ ਬਹੁਜਨ ਸਮਾਜ ਪਾਰਟੀ ਵਲੋਂ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਬੇਲਾ ਤਾਜੋਵਾਲ, ਔਲੀਆਪੁਰ, ਧੈਂਗੜਪੁਰ ਦੇ ਬੰਨ੍ਹ ਦੀ ਹਾਲਤ ਕਾਰਨ ਸਹਿਮੇ ਲੋਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।