29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਵਿਰਾਸਤ-ਏ-ਪੰਜਾਬ' ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ <br/>

'ਵਿਰਾਸਤ-ਏ-ਪੰਜਾਬ' ਸਮਾਗਮ ਦੀ ਯਾਦਗਾਰੀ ਤਸਵੀਰ | <br/> 30-08-2025
ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਦੇ ਸੱਭਿਆਚਾਰਕ ਕਲੱਬ ਵਲੋਂ ਨਵੇਂ ਆਏ ਵਿਦਿਆਰਥੀਆਂ ਲਈ 'ਵਿਰਾਸਤ-ਏ-ਪੰਜਾਬ' ਪ੍ਰੋਗਰਾਮ ਦਾ ਕੀਤਾ ਗਿਆ ਕਿ ਜੋ ਕਿ ਯਾਦਗਾਰੀ ਹੋ ਨਿੱਬੜਿਆ | ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਕੋਆਰਡੀਨੇਟਰ ਪ੍ਰੋ. ਗੁਲਬਹਾਰ ਸਿੰਘ ਅਤੇ ਡਾ. ਕੁਲਦੀਪ ਕੌਰ ਦੀ ਦੇਖ ਰੇਖ ਅਧੀਨ ਕਰਵਾਏ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਸ ਨੂੰ ਸੱਭਿਆਚਾਰਕ ਰੰਗਤ ਦਿੱਤੀ | ਪ੍ਰੋਗਰਾਮ ਵਿਚ ਸਮਾਜ ਸੇਵੀ ਹਰੀ ਕਿ੍ਸ਼ਨ ਨਈਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ | ਉਪਰੰਤ ਵਿਦਿਆਰਥੀਆਂ ਨੇ ਮਹਿੰਦੀ, ਕਵੀਸ਼ਰੀ, ਵਾਰ, ਲੋਕ ਗੀਤਾਂ, ਭੰਗੜਾ, ਗਿੱਧਾ ਤੇ ਕੋਰੀਓਗ੍ਰਾਫੀ ਆਦਿ ਪੇਸ਼ਕਾਰੀਆਂ ਰਾਹੀਂ ਆਪਣੇ ਅੰਦਰ ਛੁਪੀ ਕਲਾ ਦਾ ਮੁਜ਼ਾਹਰਾ ਕੀਤਾ | ਇਸ ਮੌਕੇ ਹਰੀ ਕਿ੍ਸ਼ਨ ਨਈਅਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੀ ਇਸ ਸੰਸਥਾ ਨੇ ਵਿਦਿਆ ਅਤੇ ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਮੱਲ੍ਹਾ ਮਾਰ ਕੇ ਸੰਸਥਾ ਦਾ ਨਾਂਅ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਇਸ ਸੰਸਥਾ ਦਾ ਮੁੱਖ ਮਨੋਰਥ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨਾ ਹੈ ਤਾਂ ਕਿ ਪੱਛਮੀ ਪ੍ਰਭਾਵ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਐਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ | ਉਨ੍ਹਾਂ ਇਸ ਸੱਭਿਆਚਾਰਕ ਪ੍ਰੋਗਰਾਮ 'ਚ ਸਰਗਰਮੀ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਵਾਦ ਦਿੱਤੀ | ਇਸ ਦੌਰਾਨ ਜਗਜੀਵਨ ਸਿੰਘ ਬੰਗਾ ਨੂੰ 'ਪੰਜਾਬੀ ਗੱਭਰੂ' ਅਤੇ ਬਬਨੀਤ ਕੌਰ ਨੂੰ 'ਪੰਜਾਬੀ ਮੁਟਿਆਰ' ਖਿਤਾਬ ਦੇ ਨਾਲ ਨਿਵਾਜਿਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੇ ਚਚੇਰੇ ਭਰਾ ਸਵ: ਚੌ. ਰਾਮ ਸਰੂਪ ਭੂੰਬਲਾ ਦਾ ਸਸਕਾਰ <br/> ਅਗਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਨਮਿਤ ਪਾਠ ਦੇ ਭੋਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।