29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬ ਸਰਕਾਰ ਹੜ੍ਹਾਂ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ-ਲਾਦੀਆਂ <br/>

ਐਡਵੋਕੇਟ ਬਲਵੰਤ ਸਿੰਘ ਲਾਦੀਆਂ ਗੱਲਬਾਤ ਕਰਦੇ ਹੋਏ ਨਾਲ ਹੋਰ | <br/> 30-08-2025
ਕਟਾਰੀਆਂ, 29 ਅਗਸਤ (ਪੇ੍ਰਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ 'ਚ ਕਈ ਦਿਨ ਮੀਂਹ ਪੈਣ ਕਾਰਨ ਡੈਮਾਂ, ਦਰਿਆਵਾਂ ਤੇ ਨਹਿਰਾਂ ਦਾ ਪਾਣੀ ਵੱਧਣ ਕਾਰਨ ਕਈ ਥਾਵਾਂ 'ਤੇ ਆਏ ਹੜ੍ਹਾਂ ਕਰਕੇ ਕਿਸਾਨਾਂ ਦੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ, ਜਿਸ ਕਾਰਨ ਕਿਸਾਨ ਦਾ ਲੱਕ ਟੁੱਟ ਚੁੱਕਾ ਹੈ ਤੇ ਕਿਸਾਨ ਬਰਬਾਦ ਹੋਈਆਂ ਫ਼ਸਲਾਂ ਦਾ ਮੰਜਰ ਦੇਖ ਕੇ ਰੱਬ ਤੋਂ ਮੌਤ ਮੰਗਦਾ ਨਜ਼ਰ ਆ ਰਿਹਾ ਹੈ | ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰਾਂ ਤੇ ਕੁਦਰਤ ਦਾ ਬੁਰੀ ਤਰ੍ਹਾਂ ਨਾਲ ਲਤਾੜਿਆ ਗੁਰਬਤ ਭਰੀ ਜਿੰਦਗੀ ਗੁਜਾਰ ਰਿਹਾ ਹੈ | ਉਨ੍ਹਾ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਸੂਬੇ 'ਚ ਸਰਵੇ ਕਰਵਾ ਕੇ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਦਾ ਮੁਆਵਜਾ ਦੇਵੇ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦਾ ਦਰਦ ਕੁੱਝ ਘੱਟ ਹੋ ਸਕੇ | ਇਸ ਮੌਕੇ ਗੁਰਬਚਨ ਸਿੰਘ ਦਿਉ, ਸੁਰਿੰਦਰ ਸਿੰਘ, ਹਰਜੀਤ ਸਿੰਘ, ਜਗਰੂਪ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾ ਭਰੋਮਜਾਰਾ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਦੀ 72ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਜੋੜ ਮੇਲਾ ਤੇ ਗੁਰਮਤਿ ਸਮਾਗਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।