29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਰਾ ਭਰੋਮਜਾਰਾ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਦੀ 72ਵੀਂ ਬਰਸੀ ਮਨਾਈ <br/>

ਸਮਾਗਮ ਦੌਰਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੂੰ ਸਨਮਾਨਿਤ ਕਰਦੇ ਹੋਏ ਸੰਤ ਜਸਵਿੰਦਰ ਸਿੰਘ ਡਾਂਡੀਆ, ਸੰਤ ਬਲਵੀਰ ਸਿੰਘ ਸਾਹਰੀ, ਸੰਤ ਬੀਬੀ ਮੀਨਾ ਦੇਵੀ ਤੇ ਹੋਰ | ਤਸਵੀਰ : ਨਛੱਤਰ ਸਿੰਘ ਬਹਿਰਾਮ <br/> 30-08-2025
ਬਹਿਰਾਮ, 29 ਅਗਸਤ (ਨਛੱਤਰ ਸਿੰਘ/ਸਰਬਜੀਤ ਸਿੰਘ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਤੇ ਸੰਤ ਡਾ. ਲਛਮਣ ਦਾਸ ਕੈਨੇਡਾ ਦੀ ਸਰਪ੍ਰਸਤੀ ਵਿਚ ਸੰਤ ਬਾਬਾ ਮੇਲਾ ਰਾਮ ਦੀ 72ਵੀਂ ਬਰਸੀ ਮਨਾਈ ਗਈ | ਸ੍ਰੀ ਸਹਿਜ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਂਪੁਰਸ਼ਾਂ ਨੇ ਪ੍ਰਵਚਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਜਿਥੇ ਸੰਤ ਮਹਾਪੁਰਸ਼ਾਂ, ਪ੍ਰਮੁੱਖ ਸ਼ਖ਼ਸੀਅਤਾਂ 'ਤੇ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਅਤੇ ਕਿਹਾ ਕਿ ਕੁਦਰਤੀ ਆਫਤ ਪ੍ਰਭਾਵਿਤ ਜੀਵਾਂ ਦੀ ਸਹਾਇਤਾ ਕਰਨੀ ਸੰਤ ਸਮਾਜ ਦਾ ਧਰਮ ਹੈ | ਸਾਨੂੰ ਹੜ੍ਹ ਪੀੜਤਾਂ ਨਾਲ ਦਿਲੋਂ ਹਮਦਰਦੀ ਹੈ ਉਹ ਡੇਰੇ ਵਿਚ ਆ ਕੇ ਰਹਿ ਸਕਦੇ ਹਨ ਅਤੇ ਉਨ੍ਹਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ | ਉਪਰੰਤ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਾਉ ਤਾਂ ਜੋ ਸਮਾਜ ਤੇ ਦੇਸ਼ ਤਰੱਕੀ ਵੱਲ ਹੋਰ ਵਧੇ | ਸਮਾਗਮ ਦੌਰਾਨ ਡੇਰੇ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਤੇ ਕਲਾਕਾਰ ਕੌਰ ਸਿਸਟਰਜ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸੰਤ ਮਹਿੰਦਰਪਾਲ ਪੰਡਵਾਂ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ, ਸੰਤ ਨਿਰਮਲ ਸਿੰਘ ਅਵਾਦਾਨ ਸਕੱਤਰ, ਸੰਤ ਜਸਵਿੰਦਰ ਸਿੰਘ ਡਾਂਡੀਆਂ ਖਜ਼ਾਨਚੀ, ਸੰਤ ਬਲਵੀਰ ਦਾਸ ਸਾਹਰੀ, ਸੰਤ ਦਿਨੇਸ਼ ਗਿਰ ਹੁਸ਼ਿਆਰਪੁਰ, ਸਾਈਾ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਸੁਖਵੀਰ ਸਿੰਘ ਨਡਾਲੋਂ, ਸੰਤ ਤਾਰਾ ਚੰਦ ਸੰਧਵਾਂ, ਸੰਤ ਹਾਕਮ ਦਾਸ ਸੰਧਵਾਂ, ਬੀਬੀ ਮੀਨਾ ਦੇਵੀ ਡੇਰਾ ਰਤਨਪੁਰੀ ਜੇਜੋਂ, ਬੀਬੀ ਬਿੰਦੂ ਦੇਵਾ ਮਾਹਿਲਪੁਰ, ਸੰਤ ਆਤਮਾ ਦਾਸ ਅਪਰਾ, ਸੰਤ ਬੇਲਾ ਦਾਸ ਨਰੂੜ, ਸੰਤ ਗੁਰਮੀਤ ਰਾਮ ਹਾਜੀਪੁਰ, ਸੰਤ ਸੰਤੋਖ ਸਿੰਘ ਭੋਗਪੁਰ, ਜਥੇ: ਨਹੰਗ ਸਿੰਘ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ, ਮਹੰਤ ਮਾਧਵ ਗੋਪਾਲ, ਬਾਬਾ ਜਿੰਦਰ ਜੀ ਆਦਿ ਨੇ ਸ਼ਮੂਲੀਅਤ ਕੀਤੀ | ਹੋਰ ਸੰਗਤਾਂ ਵਿਚ ਮੈਡਮ ਹਰਜੋਤ ਕੌਰ ਲੋਹਟੀਆ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ, ਰਿਟਾ. ਇੰਸਪੈਕਟਰ ਮਹਿੰਦਰਪਾਲ 'ਆਪ' ਆਗੂ, ਬਿਹਾਰੀ ਲਾਲ ਨੰਗਲ ਭਾਖੜਾ, ਲੈਕਚਰਾਰ ਰਾਮ ਲੁਭਾਇਆ ਕਲਸੀ, ਪ੍ਰਵੀਨ ਬੰਗਾ ਬਸਪਾ ਆਗੂ, ਜਥੇ. ਸਰੂਪ ਸਿੰਘ ਖਲਵਾੜਾ, ਬਲਵੰਤ ਰਾਏ ਵੜਿੰਗ, ਫਕੀਰ ਚੰਦ ਜੱਸਲ, ਕੁਲਦੀਪ ਸਿੰਘ ਹੈੱਡ ਗ੍ਰੰਥੀ, ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਫਗਵਾੜਾ, ਸੀਟੂ ਬਾਈ ਫਗਵਾੜਾ, ਫੂਲਾ ਰਾਮ ਬੀਰਮਪੁਰ, ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਹੂੰਗੜਾ ਦੀਆਂ ਸੜਕਾਂ 'ਤੇ ਸ਼ਰੇਆਮ ਘੁੰਮ ਰਹੇ ਗੰਦੇ ਪਾਣੀ ਦੀ ਸਾਰ ਲੈਣ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹਾਂ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ-ਲਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।