ਕਟਾਰੀਆਂ, 29 ਅਗਸਤ (ਪ੍ਰੇਮੀ ਸੰਧਵਾਂ)-ਕਿਸਾਨ ਕਾਂਗਰਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਜਲੰਧਰ ਨੌਰਥ ਦੇ ਕੋਆਰਡੀਨੇਟਰ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ ਕਿਉਂਕਿ ਇਨ੍ਹਾਂ ਦੋਵੇਂ ਸਰਕਾਰਾਂ ਦੀਆਂ ਨੀਤੀਆਂ ਇਸ ਖੁਸ਼ਹਾਲ ਸੂਬੇ ਨੂੰ ਬਰਬਾਦ ਕਰਨ ਦੀਆਂ ਰਹੀਆਂ ਹਨ ਪਰ ਕਾਂਗਰਸ ਪਾਰਟੀ ਜੋ ਪੰਜਾਬੀਆਂ, ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਮੁਲਾਜ਼ਮਾਂ ਦੀ ਹਿਤੈਸ਼ੀ ਪਾਰਟੀ ਹੈ, ਦੇ ਹੁੰਦਿਆਂ ਇਨ੍ਹਾਂ ਦੋਵਾਂ ਸਰਕਾਰਾਂ ਦੀਆਂ ਚਾਲਾਂ ਕਦੇ ਪੂਰੀਆਂ ਨਹੀਂ ਹੋਣਗੀਆਂ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਵਿਰੋਧੀ ਪਾਰਟੀਆਂ ਦੇ ਸਭ ਸੁਪਨੇ ਚਕਨਾਚੂਰ ਕਰ ਦੇਵੇਗੀ |