ਬੰਗਾ, 30 ਅਗਸਤ (ਕੁਲਦੀਪ ਸਿੰਘ ਪਾਬਲਾ, ਧਰਮਵੀਰ ਪਾਲ)- ਥਾਣਾ ਸਿਟੀ ਬੰਗਾ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਬੰਗਾ ਬੱਸ ਅੱਡੇ ਤੋਂ ਹੁੰਦੀ ਹੋਈ ਮੁਕੰਦਪੁਰ ਰੋਡ ਤੋਂ ਰਕਬਾ ਪੂਨੀਆ 'ਚ ਪੈਂਦੇ ਸੂਏ ਨਾਲ ਜਾਂਦੀ ਗੋਸਲਾਂ, ਪੂਨੀਆਂ ਸੜਕ ਵੱਲ ਨੂੰ ਜਾ ਰਹੀ ਸੀ ਤੇ ਉੱਥੇ ਖਾਲੀ ਪਲਾਟ 'ਚ ਦੋ ਨੌਜਵਾਨ ਬੈਠੇ ਹੈਰੋਇਨ ਦਾ ਸੇਵਨ ਦਿਖਾਈ ਦਿਖਾਈ ਦਿੱਤੇ | ਉਹਨਾਂ ਨੂੰ ਫੜ੍ਹਨ ਉਪਰੰਤ ਉਨ੍ਹਾਂ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਦੋਵੇਂ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਹੈ, ਜਿਹਨਾਂ 'ਚੋਂ ਪਹਿਲੇ ਕਥਿਤ ਦੋਸ਼ੀ ਦੀ ਪਹਿਚਾਣ ਰਾਜਨ ਪੁੱਤਰ ਗੁਰਮੇਲ ਰਾਮ ਵਾਸੀ ਨਾਗਰਾ ਅਤੇ ਦੂਜੇ ਕਥਿਤ ਦੋਸ਼ੀ ਦੀ ਪਹਿਚਾਣ ਲੇਖ ਰਾਜ ਉਰਫ਼ ਲੇਖੂ ਵਾਸੀ ਭਰੋ-ਮਜਾਰਾ ਵਜੋਂ ਹੋਈ ਹੈ | ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |