08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਤਿੱਖੇ ਸੰਘਰਸ਼ ਦਾ ਐਲਾਨ <br/>

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਕਮੇਟੀ ਮੈਂਬਰ ਸੰਘਰਸ਼ ਸੰਬੰਧੀ ਜਾਣਕਾਰੀ ਦਿੰਦੇ ਹੋਏ | <br/> 31-08-2025
ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ)-ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮਾਂ ਦੀ ਸੂਬਾ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ-ਕਮੇਟੀ ਦੇ ਮੈਂਬਰ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 9 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ ਤੇ ਉਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਕਮੇਟੀ ਦੇ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਪਿਛਲੇ 15 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨ੍ਹਾ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉਪਰ ਸਿਰਫ਼ 15 ਹਜ਼ਾਰ ਰੁਪਏ ਪ੍ਰਤੀ ਮਹੀਨੇ ਉਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਉਹਨਾਂ ਕਿਹਾ ਕਿ ਸਾਡੀ ਭਰਤੀ ਵਿਭਾਗ ਵੱਲੋਂ ਸਮੇਂ-ਸਮੇਂ ਉਪਰ ਜਾਰੀ ਹਦਾਇਤਾਂ ਰਾਹੀ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਰੋਜ਼ਗਾਰ ਦਫ਼ਤਰਾਂ ਰਾਹੀ ਕੀਤੀ ਗਈ ਹੈ | ਉਹਨਾਂ ਕਿਹਾ ਕਿ ਅਸੀਂ ਡੀ.ਜੀ.ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ | ਪਰ ਫੇਰ ਵੀ ਪੰਜਾਬ ਸਰਕਾਰ ਸਾਡੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ | ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਕੈਬਨਿਟ ਮੰਤਰੀਆਂ ਦੇ ਘਰ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ ਤੇ ਜੇਕਰ ਲੋੜ ਪਈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ | ਇਸ ਮੌਕੇ ਜਰਨੈਲ ਸਿੰਘ, ਸਤੀਸ਼ ਕੁਮਾਰ, ਉਮ ਪ੍ਰਕਾਸ਼, ਕੁਲਦੀਪ ਕੁਮਾਰ, ਹਰਿੰਦਰ ਸਿੰਘ, ਮੈਡਮ ਬਲਵੀਰ ਕੌਰ, ਨੇਹਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖਰੀਦ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ <br/> ਅਗਲੀ ਖ਼ਬਰ ਘਰ ਦੇ ਅੱਗੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।