07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖਰੀਦ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ <br/>

ਅਜੀਤ ਡੈਸਕ 31-08-2025
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ)-ਆਗਾਮੀ ਖਰੀਫ ਸੀਜ਼ਨ 2025-26 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਸੀਜਨ ਦੌਰਾਨ ਜ਼ਿਲੇ੍ਹ ਵਿਚ ਲਗਪਗ 3,88,000 ਮੀਟਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੱਕੀਆਂ ਅਤੇ ਆਰਜ਼ੀ ਤੌਰ 'ਤੇ ਸਥਾਪਤ ਕੀਤੇ ਜਾਣ ਵਾਲੇ ਖ਼ਰੀਦ ਕੇਂਦਰਾਂ ਵਿਖੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ | ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨਾ ਚੰਗੀ ਤਰਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 30 ਪੱਕੀਆਂ ਅਤੇ 10 ਆਰਜੀ ਮੰਡੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ, ਜਿੱਥੇ ਸਮੁੱਚੇ ਖਰੀਦ ਪ੍ਰਬੰਧ ਯਕੀਨੀ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾਂ ਉਪਲਬਧ ਹੈ ਅਤੇ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪੰਚਾਇਤਾਂ 'ਚ ਕਰਵਾਏ ਗਏ ਵਿਕਾਸ ਕੰਮਾਂ ਦੇ ਕਦੋਂ ਮਿਲਣਗੇ ਪੈਸੇ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਤਿੱਖੇ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।