07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵੱਲੋਂ ਔਲੀਆਪੁਰ ਦੇ ਧੁੱਸੀ ਬੰਨ੍ਹ ਦਾ ਦੌਰਾ <br/>

ਅਜੀਤ ਡੈਸਕ 31-08-2025
ਬਲਾਚੌਰ, 30 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ) - ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਾ ਪ੍ਰਬੰਧਾਂ ਲਈ ਵਚਨਬੱਧ ਹੈ | ਇਸ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ ਉਸ ਸਬੰਧੀ ਸਾਰੇ ਪੁੱਖਤਾ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਅਧਿਕਾਰੀਆਂ ਨਾਲ ਪਿੰਡ ਔਲੀਆਪੁਰ ਵਿਖੇ ਦੇ ਧੁਸੀ ਬੰਨ੍ਹ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੈਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ 'ਤੇ ਤੁਰੰਤ ਕਾਬੂ ਪਾਇਆ ਜਾ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਦਰਿਆ ਸਤਲੁਜ ਦੇ ਵੱਖ-ਵੱਖ ਬੰਨ੍ਹਾਂ ਦਾ ਦੌਰਾ ਕੀਤਾ | ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢਿਆਂ 'ਤੇ ਮਜ਼ਬੂਤੀ ਨਾਲ ਬੰਨ੍ਹ ਬਣਵਾਏ ਗਏ ਹਨ ਅਤੇ ਡੰਗਿਆ (ਠੋਕਰਾਂ) ਨੂੰ ਵੀ ਮੁਰੰਮਤ ਕਰਕੇ ਮਜ਼ਬੂਤ ਬਣਾਇਆ ਗਿਆ ਹੈ | ਇਸ ਮੌਕੇ ਕਟਾਰੀਆ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ | ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਰਣਵੀਰ ਸਿੰਘ ਜੱਟਪੁਰ ਬਲਾਕ ਪ੍ਰਧਾਨ, ਹਰਮੇਸ਼ ਸਿੰਘ ਔਲੀਆਪੁਰ ਸਾਬਕਾ ਸਰਪੰਚ, ਕਰਮਜੀਤ ਸੈਣੀ, ਹਰਦੇਵ ਸਿੰਘ ਸੈਣੀ ਕੰਗਣਾਂ ਬੇਟ, ਰਾਣਾ ਤਰਸੇਮ ਸਿੰਘ ਸਰਪੰਚ, ਪੁਸ਼ਵਿੰਦਰ ਸਿੰਘ ਸਰਪੰਚ, ਜਸਪਾਲ ਸਿੰਘ ਸਰਪੰਚ, ਦਾਰਾ ਸਿੰਘ ਸਰਪੰਚ, ਅਸ਼ੋਕ ਕੁਮਾਰ, ਕਮਲਜੀਤ ਸਰਪੰਚ, ਬਬਲੂ, ਝਲਮਨ ਸਿੰਘ ਸਰਪੰਚ ਆਦਿ ਸਮੂਹ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਰੋਪੜ-ਫਗਵਾੜਾ ਨੈਸ਼ਨਲ ਹਾਈਵੇ 'ਤੇ ਟਰਾਲੇ ਦੇ ਪਿੱਛੇ ਗੱਡੀ ਟਕਰਾਈ <br/> ਅਗਲੀ ਖ਼ਬਰ ਪੰਚਾਇਤਾਂ 'ਚ ਕਰਵਾਏ ਗਏ ਵਿਕਾਸ ਕੰਮਾਂ ਦੇ ਕਦੋਂ ਮਿਲਣਗੇ ਪੈਸੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।