ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ) - ਡਾ. ਸੁਖਵਿੰਦਰ ਸੁੱਖੀ ਹਲਕਾ ਵਿਧਾਇਕ ਬੰਗਾ ਨੇ ਪੰਜਾਬ ਸਰਕਾਰ ਵਲੋਂ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਕੁਰਾਹੇ ਪਈ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ |ਚ ਲਿਆਂਦੀ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੀ ਤਹੱਈਆ ਕੀਤਾ ਹੋਇਆ ਹੈ ਕਿ ਜਦੋਂ ਤੱਕ ਉਹ ਨਸ਼ਿਆਂ ਦਾ ਖਾਤਮਾ ਅਤੇ ਨਸ਼ੇ ਤੇ ਮਗਰਮੱਛਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਨਹੀਂ ਕੱਸ ਲੈਂਦੀ, ਸਰਕਾਰ ਕਦੇ ਟਿਕ ਕੇ ਨਹੀਂ ਬੈਠੇਗੀ | ਡਾ. ਸੁੱਖੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵੱਲ ਜਾਣ ਦੀ ਬਜਾਏ, ਸਮਾਜ ਭਲਾਈ ਦੇ ਕੰਮਾਂ ਵੱਲ ਧਿਆਨ ਦੇਣ | ਇਸ ਮੌਕੇ ਜ਼ਿਲ੍ਹਾ ਐਸ. ਸੀ ਵਿੰਗ ਦੇ ਪ੍ਰਧਾਨ ਸੋਹਣ ਲਾਲ ਢੰਡਾ, ਸੀਨੀਅਰ ਯੂਥ ਆਗੂ ਰੌਬੀ ਕੰਗ ਕੁਲਥਮ, ਸੁੱਖਾ ਬਾਂਸਲ ਆਦਿ ਹਾਜ਼ਰ ਸਨ |