ਮਜਾਰੀ/ਸਾਹਿਬਾ, 30 ਅਗਸਤ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਸੇਵਾ ਦਲ ਬਲਾਕ ਸੜੋਆ ਦੀ ਮੀਟਿੰਗ ਪ੍ਰਧਾਨ ਸਤਵਿੰਦਰ ਰੱਕੜ ਦੀ ਅਗਵਾਈ ਹੇਠ ਪਿੰਡ ਗੁੱਲਪੁਰ ਵਿਖੇ ਹੋਈ | ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਸਤਵਿੰਦਰ ਰੱਕੜ ਨੇ ਦੱਸਿਆ ਕਿ ਆਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਸਬੰਧ ਵਿਚ ਪਾਰਟੀ ਵਰਕਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ | ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਾਂਗਰਸ ਪਾਰਟੀ ਵੱਲੋਂ ਆਪਣੀ ਸਰਕਾਰ ਵੇਲੇ ਕਰਵਾਏ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮੌਕੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੁੱਲਪੁਰ, ਰਣਜੀਤ ਸਿੰਘ ਮਜਾਰੀ, ਭੁਪਿੰਦਰ ਪਨੇਸਰ, ਗੁਰਦੀਪ ਸਿੰਘ, ਕੁਲਦੀਪ ਸਿੰਘ ਰਾਣਾ, ਪ੍ਰੇਮ ਚੰਦ ਚਣਕੋਆ, ਹਰਨੇਕ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ |