06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਤੁਰੰਤ ਰਾਹਤ ਪ੍ਰਦਾਨ ਕਰੇ-ਪਰਮਿੰਦਰ ਮੇਨਕਾ

ਅਜੀਤ ਡੈਸਕ 31-08-2025

ਟੱਪਰੀਆਂ ਖੁਰਦ, 30 ਅਗਸਤ (ਬਲਵਿੰਦਰ ਨਾਨੋਵਾਲੀਆ) - ਪੰਜਾਬ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਅੰਦਰ ਇਸ ਵਾਰ ਭਾਰੀ ਵਰਖਾ ਨਾਲ ਜੋ ਤਬਾਹੀ ਹੋਈ ਹੈ, ਇਸ ਤਰ੍ਹਾਂ ਦਾ ਭਾਰੀ ਨੁਕਸਾਨ ਭਵਿੱਖ 'ਚ ਕਾਫੀ ਸਮਾਂ ਪਹਿਲਾਂ ਹੋਇਆ ਸੀ | ਹੜ੍ਹਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਪਰਮਿੰਦਰ ਮੇਨਕਾ ਮਾਰਕਸੀ ਆਗੂ ਨੇ ਇੱਥੇ ਕਿਹਾ ਕਿ ਇਨ੍ਹਾਂ ਹਾਲਾਤਾਂ ਅੰਦਰ ਜਿੱਥੇ ਦੋਵਾਂ ਸੂਬਿਆ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਘਰੋਂ ਜਰੂਰੀ ਕੰਮ-ਕਾਜ ਅਤੇ ਯਾਤਰਾਂ 'ਤੇ ਨਿੱਕਲੇ ਯਾਤਰੂ ਵੀ ਭਾਰੀ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਨ੍ਹਾਂ ਹਾਲਤਾਂ ਨੂੰ ਮੱਦੇਨਜ਼ਰ ਰੱਖਦਿਆਂ ਸੂਬਾ ਸਰਕਾਰਾਂ ਨੂੰ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਲਾਚੋਰ ਦੇ ਨਾਲ ਲੱਗਦੇ ਦਰਿਆ ਸਤਲੁਜ ਦੇ ਕੰਡਿਆਂ ਨੂੰ ਮਜ਼ਬੂਤ ਕਰਨ ਲਈ ਹੋਰ ਵੀ ਪੁਖਤਾ ਪ੍ਰਬੰਧ ਕਰਨ ਦੀ ਜਰੂਰਤ ਹੈ |

ਪਿਛਲੀ ਖ਼ਬਰ ਸ਼ੋਭਾ ਯਾਤਰਾ ਸੰਬੰਧੀ ਕਾਠਗੜ੍ਹ ਖੱਡ ਦੀ ਸਫ਼ਾਈ ਅਤੇ ਸੜਕਾਂ ਦੀ ਕਰਵਾਈ ਮੁਰੰਮਤ <br/> ਅਗਲੀ ਖ਼ਬਰ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਲਏ ਜਾਣਗੇ-ਅਵਤਾਰ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।