ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀ ਮਾੜੀ ਹਾਲਤ ਵੱਲ ਗੌਰ ਕਰੇ-ਲਾਦੀਆਂ
ਅਜੀਤ ਡੈਸਕ
31-08-2025
ਬੰਗਾ, 30 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦੇਸ਼ ਭਰ 'ਚ ਵਧੀ ਮਹਿੰਗਾਈ ਨੇ ਮਜ਼ਦੂਰ ਜਮਾਤ ਦੀ ਆਰਥਿਕ ਹਾਲਤ ਬੇਹੱਦ ਖਸਤਾ ਕਰ ਰੱਖ ਦਿੱਤੀ ਹੈ | ਇਸ ਕਰਕੇ ਦੇਸ਼ ਅਤੇ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਵਾਧਾ ਕਰਕੇ ਆਰਥਿਕ ਤੌਰ 'ਤੇ ਰਾਹਤ ਪਹੁੰਚਾਉਣੀ ਚਾਹੀਦੀ ਹੈ | ਮਹਿੰਗਾਈ 'ਤੇ ਕਾਬੂ ਪਾਉਣ ਦੇ ਯਤਨ ਵੀ ਤੇਜ਼ ਕਰਨੇ ਚਾਹੀਦੇ ਹਨ | ਮੀਡੀਆ ਕਰਮੀਆਂ ਦੇ ਸਨਮੁਖ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਿਤ ਭਲਾਈ ਪੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਬਲਵਿੰਦਰ ਲਾਦੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਮਜ਼ਦੂਰਾਂ ਦੀ ਖਸਤਾ ਹਾਲਤ ਬਾਰੇ ਨਹੀਂ ਸੋਚ ਰਹੀ | ਉਨ੍ਹਾਂ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਕਿ ਅਗਰ ਸਰਕਾਰ ਨੇ ਮਜ਼ਦੂਰਾਂ ਦੀ ਇਹ ਅਹਿਮ ਮੰਗ ਨਾ ਮੰਨੀ ਤਾਂ ਮਜ਼ਦੂਰ ਸੰਘਰਸ਼ ਕਰਨ ਲਈ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋਣਗੇ |