ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਸਿੱਖਿਆ ਖੇਤਰ ਤੇ ਖੇਡਾਂ 'ਚ ਤਰੱਕੀ ਵੱਲ ਵੱਧ ਰਹੇ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਬੱਚਿਆਂ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਵੱਖ-ਵੱਖ ਵਿਸ਼ਿਆਂ 'ਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਵੱਖ-ਵੱਖ ਵਿਸ਼ਿਆਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕਰਦਿਆਂ ਕਾਰਜਕਾਰੀ ਪਿ੍ੰ. ਮੈਡਮ ਜਸਵਿੰਦਰ ਕੌਰ, ਲੈਕ. ਹਰਬੰਸ ਲਾਦੀਆਂ ਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਆਦਿ ਸਟਾਫ਼ ਮੈਂਬਰਾਂ ਨੇ ਸਨਮਾਨ ਕਰਦਿਆਂ ਕਿਹਾ ਕਿ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲਾਂ ਮਾਰ ਕੇ ਸਕੂਲ ਦੇ ਮਾਪਿਆਂ ਦਾ ਨਾਂਅ ਚਮਕਾ ਰਹੇ ਹਨ, ਜੋ ਸਮੂਹ ਸਟਾਫ਼ ਤੇ ਮਾਪਿਆਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ | ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਿਹਨਤੀ ਅਤੇ ਯੋਗ ਸਟਾਫ਼ ਦੀ ਮਿਹਨਤ ਦੀ ਬਦੌਲਤ ਹੀ ਬੱਚੇ ਹਰ ਤਰ੍ਹਾਂ ਦੇ ਮੁਕਾਬਲਿਆਂ ਵਿਚ ਨਾਮਣਾ ਖੱਟ ਰਹੇ ਹਨ ਕਿਉਂਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ |