30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 20-09-2025
ਔੜ, 19 ਸਤੰਬਰ (ਗੁਰਨਾਮ ਸਿੰਘ ਸੈਣੀ)-ਡਾ. ਰਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸੀ. ਆਰ. ਐਮ. ਸਕੀਮ ਅਧੀਨ ਬਲਾਕ ਔੜ ਦੇ ਪਿੰਡ ਭਾਰਟਾ ਖੁਰਦ ਤੇ ਗਰਚਾ ਵਿਖੇ ਕੈਂਪ ਲਗਾਇਆ, ਜਿਸ ਦੀ ਪ੍ਰਧਾਨਗੀ ਮੈਡਮ ਅਨਮਜੋਤ ਕੌਰ ਪੀ. ਸੀ. ਐਸ. ਸਬ ਡਿਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਨੇ ਕੀਤੀ ਅਤੇ ਲਗਪਗ 50 ਤੋਂ ਵੱਧ ਕਿਸਾਨਾਂ ਨੇ ਦੋਹਾਂ ਪਿੰਡਾਂ ਵਿਚੋਂ ਭਾਗ ਲਿਆ | ਇਸ ਮੌਕੇ ਮੈਡਮ ਅਨਮਜੋਤ ਕੌਰ ਸਬ ਡਿਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤਾਂ ਵਿਚ ਝੋਨੇ ਦੀ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਨੇ ਨੈਸ਼ਨਲ ਗ੍ਰੀਨ ਟਰਬਿਊਨਲ ਤੇ ਲੋਕਲ ਪ੍ਰਸ਼ਾਸਨ ਪੰਜਾਬ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਨਾਲ-ਨਾਲ ਫ਼ਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਤੇ ਜ਼ਮੀਨ 'ਚ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਗ ਲਾਉਣ ਨਾਲ ਜਮੀਨ 'ਚੋਂ ਮੌਜੂਦਾ ਬਹੁਤ ਸਾਰੇ ਖੁਰਾਕੀ ਤੱਤ ਸੜ ਜਾਂਦੇ ਹਨ ਤੇ ਵਾਤਾਵਰਨ ਵਿਚ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ ਜੋ ਕਿ ਮਨੁੱਖੀ ਸਿਹਤ ਤੇ ਜਨਜੀਵਨ ਅਤੇ ਆਵਾਜਾਈ ਲਈ ਹਾਨੀਕਾਰਕ ਹਨ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਬੇਲਰ ਨਾਲ ਗੰਡਾਂ ਬਣਾ ਕੇ ਜਾਂ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ | ਇਸ ਮੌਕੇ ਡਾ. ਲੇਖਰਾਜ ਬੇਗੋਵਾਲ ਬਲਾਕ ਖੇਤੀਬਾੜੀ ਅਫਸਰ ਔੜ, ਸਹਾਇਕ ਰਜਿਸਟਰਾਰ ਨਵਾਂਸ਼ਹਿਰ ਹਰਮੀਤ ਸਿੰਘ, ਮੈਡਮ ਅੰਜੂ ਸਾਗਰ ਤੇ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਮਿਸ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ, ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਏ. ਟੀ. ਐਮ., ਹਰਭਜਨ ਸਿੰਘ, ਐਫ. ਐਸ. ਓ. ਰਮਨ ਕੁਮਾਰ, ਐਸ. ਐਸ. ਸੀ. ਓ. ਰਾਜਵੀਰ ਸਿੰਘ, ਤਰੁਣ ਕੁਮਾਰ ਕੋਆਪਰੇਟਿਵ ਇੰਸਪੈਕਟਰ ਤੇ ਅਗਾਂਹ ਵਧੂ ਕਿਸਾਨ ਜੋਗਾ ਸਿੰਘ, ਅਵਤਾਰ ਸਿੰਘ ਗਰਚਾ, ਸਤਨਾਮ ਸਿੰਘ ਗਰਚਾ ਸੁਖਵਿੰਦਰ ਸਿੰਘ ਭਾਰਟਾ ਖੁਰਦ, ਕਰਮਵੀਰ ਸਿੰਘ, ਹਰਬੰਸ ਸਿੰਘ, ਪ੍ਰੇਮ ਸਿੰਘ ਪ੍ਰਧਾਨ, ਸੈਕਟਰੀ ਸੇਵਾ ਰਾਮ, ਅਮਰਜੀਤ ਸਿੰਘ ਸੈਕਰਟਰੀ ਆਦਿ ਅਗਾਂਹ ਵਧੂ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਡੈਰਿਕ ਸਕੂਲ ਬੰਗਾ ਦੇ ਵਿਦਿਆਰਥੀਆਂ ਮੁਹਾਲੀ ਸਟੇਡੀਅਮ ਟੂਰ ਦੌਰਾਨ ਦੇਖਿਆ ਅੰਤਰਰਾਸ਼ਟਰੀ ਮਹਿਲਾ ਕਿ੍ਕਟ ਮੈਚ ਅਗਲੀ ਖ਼ਬਰ ਸਰਕਾਰੀ ਸਕੂਲ ਫਰਾਲਾ ਵਿਖੇ ਸਟਾਫ਼ ਵਲੋਂ ਜੇਤੂ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।