30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਓ ਸਾਰੇ ਹੜ੍ਹ ਪੀੜਤਾਂ ਦੀ ਸਹਾਇਤਾ ਕਰੀਏ-ਡਾ. ਕਸ਼ਮੀਰ ਚੰਦ

ਅਜੀਤ ਡੈਸਕ 20-09-2025
ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਐਮ. ਜੇ. ਲਾਈਫ ਕੇਅਰ ਹਸਪਤਾਲ ਝਿੱਕਾ ਰੋਡ ਬੰਗਾ ਦੇ ਐਮ. ਡੀ. ਡਾ. ਕਸ਼ਮੀਰ ਚੰਦ ਨੇ ਡਾ. ਬੀ. ਆਰ. ਅੰਬੇਡਕਰ ਦੀਆਂ ਸਭ ਸਭਾਵਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ, ਕਈ ਲੋਕਾਂ ਦੀਆਂ ਗਈਆਂ ਜਾਨਾਂ ਤੇ ਘਰੋਂ ਬੇਘਰ ਹੋਏ ਲੋਕਾਂ ਦੀ ਸਹਾਇਤਾ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਸੀਂ ਕਿਸੇ ਵੀ ਵਿਅਕਤੀ ਜਾਂ ਹੜ੍ਹਾਂ ਦੀ ਭੇਟ ਚੜ੍ਹੇ ਲੋਕਾਂ ਦੀ ਸਹਾਇਤਾ ਲਈ ਅੱਗੇ ਆਵਾਂਗੇ ਤਾਂ ਰੱਬ ਨਾ ਕਰੇ ਕਦੇ ਵੀ ਸਾਡੇ 'ਤੇ ਦੁੱਖਾਂ ਦਾ ਪਹਾੜ ਡਿੱਗ ਸਕਦਾ ਹੈ | ਡਾ. ਕਸ਼ਮੀਰ ਚੰਦ ਨੇ ਕਿਹਾ ਕਿ ਹਰ ਵਿਅਕਤੀ ਨੂੰ ਹੜ੍ਹਾਂ ਦੀ ਲਪੇਟ ਵਿਚ ਆਏ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਰਾਹੁਲ ਗੋਬਿੰਦਪੁਰੀ, ਮੈਡਮ ਮਨੀਸ਼ਾ, ਪਰਮਜੀਤ ਕੌਰ, ਪ੍ਰਭਜੋਤ, ਭੁਪਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 5178 ਅਧਿਆਪਕਾਂ ਦੇ ਪਰਖ ਸਮੇਂ ਦੇ ਬਕਾਏ ਤੁਰੰਤ ਜਾਰੀ ਕਰਨ ਲਈ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਡੈਰਿਕ ਸਕੂਲ ਬੰਗਾ ਦੇ ਵਿਦਿਆਰਥੀਆਂ ਮੁਹਾਲੀ ਸਟੇਡੀਅਮ ਟੂਰ ਦੌਰਾਨ ਦੇਖਿਆ ਅੰਤਰਰਾਸ਼ਟਰੀ ਮਹਿਲਾ ਕਿ੍ਕਟ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।