30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

5178 ਅਧਿਆਪਕਾਂ ਦੇ ਪਰਖ ਸਮੇਂ ਦੇ ਬਕਾਏ ਤੁਰੰਤ ਜਾਰੀ ਕਰਨ ਲਈ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 20-09-2025
ਨਵਾਂਸ਼ਹਿਰ, 19 ਸਤੰਬਰ (ਜਸਬੀਰ ਸਿੰਘ ਨੂਰਪੁਰ)-5178 ਅਧਿਆਪਕਾਂ ਦੇ ਪਰਖ ਸਮੇਂ ਦੇ ਬਕਾਏ ਜਾਰੀ ਕਰਨ ਅਤੇ 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਛੇਵਾਂ ਤਨਖਾਹ ਕਮਿਸ਼ਨ ਲਾਉਣ ਦੀ ਮੰਗ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਔਜਲਾ ਦੀ ਅਗਵਾਈ ਹੇਠ ਜ਼ਿਲ੍ਹਾ ਖਜ਼ਾਨਾ ਅਫਸਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਵਿੱਤ ਮੰਤਰੀ ਪੰਜਾਬ ਵੱਲ ਮੰਗ-ਪੱਤਰ ਭੇਜਿਆ ਗਿਆ | ਸਕੱਤਰ ਮਨੋਹਰ ਲਾਲ ਨੇ ਦੱਸਿਆ ਕਿ 5178 ਅਧਿਆਪਕਾਂ ਨੇ ਲੰਮੇ ਸਮੇਂ ਦੇ ਸੰਘਰਸ਼ ਤੇ ਅਦਾਲਤੀ ਕਾਰਵਾਈ ਤਹਿਤ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਲੈਣ ਦਾ ਫ਼ੈਸਲਾ ਪਿਛਲੇ ਸਮੇਂ ਵਿਚ ਹਾਸਿਲ ਕੀਤਾ ਹੈ, ਜਿਸ 'ਤੇ ਸਿੱਖਿਆ ਵਿਭਾਗ ਵਲੋਂ ਸਪੀਕਿੰਗ ਆਰਡਰ ਜਾਰੀ ਕਰ ਦਿੱਤੇ ਗਏ ਸਨ ਪਰ ਹੁਣ ਬਿਨਾਂ ਕਿਸੇ ਕਾਰਨ ਉਨ੍ਹਾਂ ਅਧਿਆਪਕਾਂ ਦੇ ਬਕਾਇਆਂ ਦੇ ਬਿੱਲਾਂ ਦਾ ਖਜ਼ਾਨਾ ਦਫ਼ਤਰਾਂ ਵਲੋਂ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ | ਆਗੂਆਂ ਨੇ ਇਸ ਮੰਗ-ਪੱਤਰ ਰਾਹੀਂ ਵਿੱਤ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੇ ਬਕਾਇਆ ਬਿੱਲਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ | ਇਸ ਸਮੇਂ ਸੁਖਜਿੰਦਰ ਰਾਮ, ਪਰਵੀਰ ਸਿੰਘ ,ਰਾਮ ਜੀਤ ਸੰਦੀਪ ਸਿੰਘ, ਰਾਜਕੁਮਾਰ , ਗਗਨ ਸੁਨਿਆਰਾ ਨਰਿੰਦਰ ਕੁਮਾਰ ਅਤੇ ਮੈਡਮ ਪਲਵਿੰਦਰ ਕੌਰ ਆਦਿ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਚਰਨਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਆਓ ਸਾਰੇ ਹੜ੍ਹ ਪੀੜਤਾਂ ਦੀ ਸਹਾਇਤਾ ਕਰੀਏ-ਡਾ. ਕਸ਼ਮੀਰ ਚੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।