ਘੁੰਮਣਾਂ, 19 ਸਤੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਚਰਨਾ ਰਾਮ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪੈਣ ਉਪਰੰਤ ਕੀਰਤਨੀ ਜਥਾ ਭਾਈ ਰੌਣਕ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਸ਼ਬਦਾਂ ਨੂੰ ਗਾਇਨ ਕੀਤਾ | ਇਸ ਮੌਕੇ ਪ੍ਰਧਾਨ ਪਾਲ ਸਿੰਘ, ਸਾਬਕਾ ਚੇਅਰਮੈਨ ਤੀਰਥ ਸਿੰਘ, ਸਰਪੰਚ ਰਾਜ ਕੁਮਾਰ, ਜੀਤ ਰਾਮ, ਮਲਕੀਤ ਰਾਮ, ਅਮਨਦੀਪ ਸਿੰਘ, ਸੰਦੀਪ ਕੁਮਾਰ, ਹੁਸਨ ਲਾਲ, ਪ੍ਰਭਜੀਤ ਝੱਮਟ, ਸੋਢੀ ਰਾਮ, ਕੁਲਵਿੰਦਰ ਸਿੰਘ ਘੁੰਮਣ, ਪਰਮਜੀਤ, ਅਨੋਖ ਸਿੰਘ, ਤਲਵਿੰਦਰ ਸਿੰਘ, ਭਜਨ ਰਾਮ, ਬਿਕਰਮ ਰਾਮ, ਸਤਨਾਮ, ਗੁਰਦੇਵ ਸਿੰਘ, ਸੁਖਦੇਵ ਸਿੰਘ ਨੇ ਚਰਨਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |