12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ 'ਤੇ ਕੀਤੀ ਸਖ਼ਤਾਈ

ਅਜੀਤ ਡੈਸਕ 21-09-2025
ਨਵਾਂਸ਼ਹਿਰ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਨਵਾਂਸ਼ਹਿਰ ਜ਼ਿਲ੍ਹੇ 'ਚ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ ਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ | ਜਾਂਚ ਦੌਰਾਨ ਕੈਂਬਰਿਜ ਸਕੂਲ, ਦੁਆਬਾ ਪਬਲਿਕ ਸਕੂਲ, ਜੇ. ਐਸ. ਐਫ. ਐਚ. ਖਾਲਸਾ ਸਕੂਲ, ਮਾਤਾ ਪ੍ਰਕਾਸ਼ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਟੈਗੋਰ ਮਾਡਲ ਸਕੂਲ ਤੇ ਕੇ. ਸੀ. ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਿਲ ਸਨ | ਇਸ ਮੁਹਿੰਮ ਦੌਰਾਨ ਤਕਰੀਬਨ 8 ਸਕੂਲਾਂ ਦੀਆਂ ਕੁਲ 11 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ | ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ | ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਸਮੇਂ-ਸਮੇਂ 'ਤੇ ਸਕੂਲ ਦੇ ਪਿ੍ੰਸੀਪਲ ਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ. ਸੀ. ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ | ਟਰਾਂਸਪੋਰਟ ਵਿਭਾਗ ਵਲੋਂ ਇੰਦਰਪਾਲ ਸਿੰਘ ਆਰ. ਟੀ. ਓ. ਵਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜ਼ਰੂਰ ਲੈਣ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ 'ਤੇ ਬੱਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ 'ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ | ਇਸ ਮੌਕੇ ਟੀਮ ਵਿਚ ਇੰਦਰਪਾਲ ਸਿੰਘ ਰੀਜਨਲ ਟਰਾਂਸਪੋਰਟ ਅਫਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ. ਸੀ., ਸੰਤੋਸ਼ ਡੀ. ਈ. ਓ., ਸਿੱਖਿਆ ਵਿਭਾਗ ਤੋਂ ਸੁਰਿੰਦਰ ਪਾਲ ਅਗਨੀਹੋਤਰੀ ਪਿ੍ੰਸੀਪਲ, ਪੁਲਿਸ ਵਿਭਾਗ ਤੋਂ ਟ੍ਰੈਫਿਕ ਇੰਚਾਰਜ ਸੁਭਾਸ਼ ਚੰਦ, ਦਲਾਵਰ ਸਿੰਘ ਪ੍ਰੇਮ ਲਾਲ ਤੇ ਰਵਿੰਦਰ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਟੈਲੀਕਾਮ ਦੁਕਾਨ 'ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।