ਸਾਹਲੋਂ, 20 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ 25 ਗੁਰਮਤਿ ਸਮਾਗਮਾਂ ਦੀ ਲੜੀ ਦਾ 10ਵਾਂ ਸਮਾਗਮ ਪਿੰਡ ਧਰਮਕੋਟ ਵਿਖੇ ਕਰਵਾਇਆ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਚੱਲ ਰਹੀ ਸਮਾਗਮਾਂ ਦੀ ਲੜੀ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਕੋਟ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖੁੱਲ੍ਹੇ ਪੰਡਾਲ ਵਿਚ ਸਮਾਗਮ ਕਰਵਾਇਆ | ਗੁਰਮਤਿ ਸਮਾਗਮ ਦੀ ਆਰੰਭਤਾ ਸੋ ਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਉਨ੍ਹਾਂ ਤੋਂ ਬਾਅਦ ਕੌਮ ਦੇ ਮਹਾਨ ਕਥਾਵਾਚਕ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਨੇ ਗੁਰੂ ਨਾਨਕ ਸਾਹਿਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਤੇ ਜੀਵਨ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ 'ਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੀਨੀਅਰ ਐਡਵੋਕੇਟ ਮਦਨ ਗੋਪਾਲ ਤੇ ਉਨ੍ਹਾਂ ਦੇ ਸਪੁੱਤਰ ਜੱਜ ਕਰਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ | ਇਨ੍ਹਾਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਤੇ ਮੁੱਖ ਗ੍ਰੰਥੀ ਜਸਕਰਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਟੇਜ ਦੀ ਸੇਵਾ ਤਰਲੋਚਨ ਸਿੰਘ ਖਟਕੜ ਵਲੋਂ ਕੀਤੀ ਗਈ ਅਤੇ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਭਾਈ ਮਨਜੀਤ ਸਿੰਘ ਨੇ ਕੀਤੀ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਬਹਾਦਰ ਸਿੰਘ ਤੇ ਸਕੱਤਰ ਕੇਵਲ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਸੁਖਦੇਵ ਸਿੰਘ, ਸਰਵਨ ਸਿੰਘ, ਹਿੰਮਤ ਸਿੰਘ, ਬਹਾਦਰ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਸੰਤੋਖ ਸਿੰਘ, ਚੰਚਲ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ, ਸੋਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਰਵਿੰਦਰ ਸਿੰਘ ਆਈ. ਟੀ. ਓ., ਸਤਨਾਮ ਸਿੰਘ ਗਰਚਾ, ਅਵਤਾਰ ਸਿੰਘ ਗਰਚਾ, ਤਰਲੋਕ ਸਿੰਘ ਸੇਠੀ, ਸੁਖਵਿੰਦਰ ਸਿੰਘ ਲਧਾਣਾ ਉੱਚਾ, ਡਾ. ਅਮਰੀਕ ਸਿੰਘ ਸੋਢੀ, ਦਿਲਬਾਗ ਸਿੰਘ ਰਾਹੋਂ, ਸੁਖਵਿੰਦਰ ਸਿੰਘ ਗੋਬਿੰਦਪੁਰ, ਊਧਮ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਜੀਤ ਸਿੰਘ ਅਟਾਰੀ, ਅਵਤਾਰ ਸਿੰਘ ਗੋਬਿੰਦਪੁਰ, ਸਤਬੀਰ ਸਿੰਘ ਗੋਨੀ ਬੰਗਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਜਸਪਾਲ ਸਿੰਘ ਭਾਰਟਾ, ਹਰਦੀਪ ਸਿੰਘ ਸਰਪੰਚ ਗੜਪਧਾਣਾ, ਪਲਵਿੰਦਰ ਸਿੰਘ ਕਰਿਆਮ, ਮਹਿੰਦਰ ਸਿੰਘ ਜਾਫਰਪੁਰ, ਕੁਲਜੀਤ ਸਿੰਘ ਖਾਲਸਾ, ਗੁਰਦੇਵ ਸਿੰਘ ਗਹੂੰਣ, ਹਰਵਿੰਦਰ ਸਿੰਘ, ਪੂਜਾ ਸਿਲਕ ਸਟੋਰ, ਲਵਪ੍ਰੀਤ ਸਿੰਘ, ਬਾਬਾ ਪਰਮਿੰਦਰ ਸਿੰਘ, ਸਤਨਾਮ ਸਿੰਘ ਰਾਹੋਂ, ਰਮਣੀਕ ਸਿੰਘ, ਹਕੀਕਤ ਸਿੰਘ, ਮਨਜੀਤ ਸਿੰਘ ਮਹਿਤਪੁਰ, ਗਿਆਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਸੁਦਾਗਰ ਸਿੰਘ ਨੰਨੂਆ ਜੋਗਾ ਸਿੰਘ ਐਸ. ਡੀ. ਓ., ਬਲਵੀਰ ਸਿੰਘ, ਦਲਜੀਤ ਸਿੰਘ ਬਡਵਾਲ, ਭਗਵਾਨ ਸਿੰਘ, ਹਰਵਿੰਦਰ ਸਿੰਘ, ਰਜਿੰਦਰ ਸਿੰਘ ਭਲਵਾਨ, ਧਿਆਨ ਸਿੰਘ ਸੌਨਾ, ਬਲਦੇਵ ਸਿੰਘ ਐਸ. ਡੀ. ਓ. ਤੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |