12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬੀਆਂ ਤੇ ਪ੍ਰਵਾਸੀਆਂ ਦੇ ਸਾਂਝੇ ਮਾਰਚ 'ਚ ਭਰਵੀਂ ਸ਼ਮੂਲੀਅਤ ਕਰੇਗਾ ਸੰਯੁਕਤ ਕਿਸਾਨ ਮੋਰਚਾ

ਅਜੀਤ ਡੈਸਕ 21-09-2025
ਨਵਾਂਸ਼ਹਿਰ, 20 ਸਤੰਬਰ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਪੰਜਾਬੀ ਪ੍ਰਵਾਸੀ ਲੋਕ ਭਲਾਈ ਮੰਚ ਵਲੋਂ 23 ਸਤੰਬਰ ਨੂੰ ਨਵਾਂਸ਼ਹਿਰ ਵਿਖੇ ਪੰਜਾਬੀਆਂ ਤੇ ਪ੍ਰਵਾਸੀਆਂ ਦੇ ਕੀਤੇ ਜਾ ਰਹੇ ਏਕਤਾ ਮਾਰਚ 'ਚ ਸੰਯੁਕਤ ਕਿਸਾਨ ਮੋਰਚਾ ਭਰਵੀਂ ਸ਼ਮੂਲੀਅਤ ਕਰੇਗਾ | ਇਹ ਫੈਸਲਾ ਸਥਾਨਕ ਦਾਣਾ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਰਵਾਸੀਆਂ ਵਿਰੁੱਧ ਇਕ ਸਾਜਿਸ਼ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਜਵਾਬ ਪੰਜਾਬੀਆਂ ਤੇ ਪ੍ਰਵਾਸੀਆਂ ਦੀ ਏਕਤਾ ਨੂੰ ਹੋਰ ਮਜਬੂਤ ਕਰਕੇ ਦਿੱਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਈਚਾਰੇ ਤੋਂ ਬਿਨਾਂ ਪੰਜਾਬ ਦੀ ਤਰੱਕੀ ਨੂੰ ਬਰੇਕਾਂ ਲੱਗ ਜਾਣਗੀਆਂ, ਭਾਵੇਂ ਖੇਤੀ ਹੈ, ਭਾਵੇਂ ਸਨਅਤ, ਚਾਹੇ ਉਸਾਰੀ ਦੇ ਕੰਮ ਹਨ | ਮੀਟਿੰਗ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕੁਲਵਿੰਦਰ ਸਿੰਘ ਵੜੈਚ, ਤਰਸੇਮ ਸਿੰਘ ਬੈਂਸ, ਸੰਤੋਖ ਸਿੰਘ ਰੈਲਮਾਜਰਾ ਬੀ. ਕੇ. ਯੂ. (ਰਾਜੇਵਾਲ), ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ ਕੌਮੀ ਕਿਸਾਨ ਯੂਨੀਅਨ, ਹਰਪਾਲ ਸਿੰਘ ਮੱਕੋਵਾਲ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਦੇਸਰਾਜ ਮੱਤੋ, ਜਸਵਿੰਦਰ ਭੰਗਲ ਆਲ ਇੰਡੀਆ ਕਿਸਾਨ ਸਭਾ, ਸਤਨਾਮ ਗੁਲਾਟੀ, ਸਤਨਾਮ ਸਿੰਘ ਸੁੱਜੋਂ, ਮਾਸਟਰ ਗੁਰਦਿਆਲ ਮਹਿੰਦੀਪੁਰ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਦੌਲਤਪੁਰ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ 22 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਸ਼ੁਰੂ ਹੋਇਆ ਗੜ੍ਹੀ ਅਜੀਤ ਸਿੰਘ ਦਾ ਚਾਰ ਦਿਨਾ ਸੱਭਿਆਚਾਰਕ ਤੇ ਛਿੰਝ ਮੇਲਾ ਅਗਲੀ ਖ਼ਬਰ ਧਰਮਕੋਟ 'ਚ ਦਸਵਾਂ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।