ਘੁੰਮਣਾ, 20 ਸਤੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮਾਂਗਟ 'ਚ ਬੰਬੇਲੀ ਸਾਕੇ ਦੇ ਬੱਬਰ ਅਕਾਲੀ ਸ਼ਹੀਦ ਬਿਸ਼ਨ ਸਿੰਘ ਮਾਂਗਟ ਦੀ ਬਰਸੀ ਪ੍ਰਵਾਸੀ ਭਾਰਤੀ, ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ 96 ਕਰੋੜੀ ਧੰਨਾ ਸਿੰਘ ਖ਼ਾਲਸਾ ਨੇ ਬੱਬਰਾਂ ਦੀ ਜੀਵਨੀ 'ਤੇ ਚਾਨਣਾ ਪਾਇਆ | ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਬੁੱਧ ਸਿੰਘ ਮਾਂਗਟ, ਚੜ੍ਹਤ ਸਿੰਘ, ਬਲਵਿੰਦਰ ਸਿੰਘ, ਗੱਜਣ ਸਿੰਘ, ਸੋਡੀ ਸਿੰਘ, ਅਜਮੇਰ ਸਿੰਘ, ਕਮਲਜੀਤ ਬੰਗਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਥੇਦਾਰ ਸੁਰਜੀਤ ਸਿੰਘ ਮਾਂਗਟ, ਕੁਲਦੀਪ ਸਿੰਘ, ਸੇਵਕ ਸਿੰਘ ਮੱਲਪੁਰੀ, ਬਲਵਿੰਦਰ ਸਿੰਘ ਇੰਸਪੈਕਟਰ, ਸਾਬਕਾ ਸਰਪੰਚ ਰਣਜੀਤ ਕੌਰ, ਚੈਨ ਰਾਮ ਬੰਗਾ, ਗੁਰਦੀਪ ਸਿੰਘ, ਜੀਵਨ ਸਿੰਘ, ਸਬਾ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ ਤੱਖਰ ਰਮਨਦੀਪ ਸਿੰਘ, ਗੁਰਜੀਤ ਸਿੰਘ, ਪ੍ਰੇਮ ਸਿੰਘ, ਮਨਜੋਤ ਸਿੰਘ ਅਣਖੀ ਤੇ ਹੋਰ ਸੰਗਤਾਂ ਹਾਜ਼ਰ ਸਨ |